AmritsarBreaking NewsCrimeE-Paper‌Local NewsPolice NewsPunjab
Trending

ਥਾਣਾ ਡੀ ਡਵੀਜਨ ਵੱਲੋਂ ਨਸ਼ਾ ਤਸਕਰੀ ਦੇ ਵਿਰੁੱਧ ਵੱਡੀ ਕਾਰਵਾਈ — 01 ਕਿਲੋ 62 ਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਡਰੱਗ ਮਨੀ ਬਰਾਮਦ

ਅੰਮ੍ਰਿਤਸਰ, 2 ਮਈ 2025 (ਸੁਖਬੀਰ ਸਿੰਘ)

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ੇ ਦੀ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡੀ ਡਵੀਜਨ ਦੀ ਟੀਮ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 01 ਕਿਲੋ 62 ਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਕਾਰਵਾਈ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ., ਕਮਿਸ਼ਨਰ ਪੁਲਿਸ, ਸ੍ਰੀ ਵਿਸ਼ਾਲਜੀਤ ਸਿੰਘ, ਪੀ.ਪੀ.ਐਸ. (ਸਿਟੀ-1) ਅਤੇ ਏ.ਸੀ.ਪੀ. ਸੈਂਟਰਲ ਸ੍ਰੀ ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ।

ਮੁਕਦਮਾ ਨੰਬਰ 12 ਮਿਤੀ 10.03.2025, ਜ਼ੁਰਮ 21-ਸੀ, 29-61-85 NDPS Act ਥਾਣਾ ਡੀ ਡਵੀਜਨ ਅੰਮ੍ਰਿਤਸਰ ਹੇਠ ਦਰਜ ਕੀਤਾ ਗਿਆ।

ਪਹਿਲੀ ਕਾਰਵਾਈ ਦੌਰਾਨ ਦੋਸ਼ੀ ਸੁਰਜੀਤ ਸਿੰਘ ਉਰਫ ਬਿੱਟੂ ਪੁੱਤਰ ਜਗੀਰ ਸਿੰਘ ਨੂੰ 01 ਕਿਲੋ 12 ਗ੍ਰਾਮ ਹੈਰੋਇਨ ਸਮੇਤ ਲੱਕੜ ਮੰਡੀ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਦੱਸਿਆ ਗਿਆ ਕਿ ਇਹ ਹੈਰੋਇਨ ਪਵਨਦੀਪ ਸਿੰਘ ਪਾਸੋਂ ਲੈ ਕੇ ਕੁਲਬੀਰ ਸਿੰਘ ਨੂੰ ਦੇਣੀ ਸੀ।

ਬਾਅਦ ਵਿੱਚ ਦੋਸ਼ੀ ਕੁਲਬੀਰ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ 50 ਗ੍ਰਾਮ ਹੈਰੋਇਨ ਸਮੇਤ ਰਾਜਾਸਾਂਸੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਅੰਤ ਵਿੱਚ, 25 ਅਪ੍ਰੈਲ 2025 ਨੂੰ, ਮੁਕਦਮੇ ਦੇ ਤੀਸਰੇ ਦੋਸ਼ੀ ਪਵਨਦੀਪ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਪਿੰਡ ਭਿੱਟੇਵੱਡ ਨੂੰ ਗ੍ਰਿਫ਼ਤਾਰ ਕਰਕੇ ਇਸ ਪਾਸੋਂ 3 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਪੁਲਿਸ ਵੱਲੋਂ ਬੈਕਵਰਡ ਤੇ ਫਾਰਵਰਡ ਲਿੰਕ ਦੀ ਜਾਂਚ ਜਾਰੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਸਾਫ਼ ਸੁਚੱਜਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button