AmritsarBreaking NewsE-Paper‌Local NewsPunjab
Trending

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 9 ਮਈ ਨੂੰ ਅੰਮ੍ਰਿਤਸਰ ਵਿਖੇ ਖੁੱਲਾ ਦਰਬਾਰ ਲਗਾਇਆ ਜਾਵੇਗਾ

ਅੰਮ੍ਰਿਤਸਰ, 6 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ, ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ, 9 ਮਈ 2025 (ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਇੱਕ ਖੁੱਲਾ ਦਰਬਾਰ (ਓਪਨ ਕੋਰਟ) ਲਗਾਇਆ ਜਾਵੇਗਾ।

ਇਸ ਖੁੱਲੇ ਦਰਬਾਰ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਦਰਬਾਰ ਦੌਰਾਨ ਲੱਗਾਏ ਗਏ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ।

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਖੁੱਲੇ ਦਰਬਾਰ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button