AmritsarBreaking NewsDPRO NEWSE-Paper‌Local NewsPunjab
Trending

15 ਮਈ 2025 ਤੋਂ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਖੁੱਲ੍ਹਣਗੇ ਆਮ ਦਿਨਾਂ ਦੀ ਤਰ੍ਹਾਂ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ,14 ਮਈ 2025 (ਕੰਵਲਜੀਤ ਸਿੰਘ – ਅਭਿਨੰਦਨ ਸਿੰਘ)

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਪਿਛਲੇ ਦਿਨਾਂ ਵਿੱਚ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ 15 ਮਈ 2025 ਤੋਂ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹਣਗੇ। ਉਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅੰਮ੍ਰਿਤਸਰ ਇਨਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button