Breaking News‌Local NewsNews
Trending

ਬੋਲੇ ਕੀ ਫੌਜ ਕਰੇਗੀ ਮੌਜ’ ਸ੍ਰੀ ਰਾਧਾ ਕ੍ਰਿਸ਼ਨ ਮੰਡਲੀ ਵੱਲੋਂ ਮਹਾਂ ਸ਼ਿਵਰਾਤਰੀ ਮੌਕੇ ਕਰਵਾਇਆ ਗਿਆ ‘ਸ਼ਿਵ ਵਿਆਹ

Amritsar, 21 Feburary 2026 (Manjeet Singh)

ਬੋਲੇ ਕੀ ਫੌਜ ਕਰੇਗੀ ਮੌਜ’ ਸ੍ਰੀ ਰਾਧਾ ਕ੍ਰਿਸ਼ਨ ਮੰਡਲੀ ਵੱਲੋਂ ਮਹਾਂ ਸ਼ਿਵਰਾਤਰੀ ਮੌਕੇ ਹੁਸੈਨ ਪੁਰਾ ਚੌਂਕ, ਮੇਨ ਬਾਜ਼ਾਰ ਵਿਖੇ ਜੰਗਮ ਜੋਗੀਆਂ ਦੁਆਰਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ ‘ਸ਼ਿਵ ਵਿਆਹ’ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ‘ਬੋਲੇ ਕੀ ਫੌਜ ਕਰੇਗੀ ਮੌਜ’ ਮੰਡਲੀ ਸ੍ਰੀ ਰਾਧਾ ਕ੍ਰਿਸ਼ਨ ਭਜਨ ਮੰਡਲੀ ਵੱਲੋਂ ਦੱਸਿਆ ਗਿਆ ਕਿ ਮਹਾਂ ਸ਼ਿਵਰਾਤਰੀ ਮੌਕੇ ਮੰਡਲੀ ਵੱਲੋਂ ਪਹਿਲਾ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿਸ ਵਿੱਚ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਵੱਧ ਚੜ ਕੇ ਯੋਗਦਾਨ ਦਿੱਤਾ ਹੈ। ਇਸ ਸ਼ਿਵ ਵਿਵਾਹ ਧਾਰਮਿਕ ਪ੍ਰੋਗਰਾਮ ਵਿੱਚ ਵੱਖ ਵੱਖ ਕਲਾਕਾਰਾਂ ਨੇ ਧਾਰਮਿਕ ਝਾਕੀਆਂ ਦੁਆਰਾ ਲੋਕਾਂ ਨੂੰ ਪ੍ਰਸੰਨ ਕੀਤਾ। ਜਿਸ ਵਿੱਚ ਅੰਮ੍ਰਿਤਸਰ ਦੇ ਮੇਹਰ ਜਤਿੰਦਰ ਸਿੰਘ ਮੋਤੀ ਭਾਟੀਆ, ਕਾਂਗਰਸ ਪਾਰਟੀ ਤੋਂ ਅੰਮ੍ਰਿਤਸਰ ਸ਼ਹਿਰ ਦੇ ਪ੍ਰਧਾਨ ਮਿੱਠੂ ਮੈਦਾਨ, ਕਾਂਗਰਸ ਪਾਰਟੀ ਤੋਂ ਵਿਕਾਸ ਵਿਕਾਸ ਸੋਨੀ ਅਤੇ ਅੰਮ੍ਰਿਤਸਰ ਦੀਆਂ ਨਾਮੀ ਹਸਤੀਆਂ ਨੇ ਸ਼ਿਵ ਵਿਵਾਹ ਧਾਰਮਿਕ ਪ੍ਰੋਗਰਾਮ ਵਿੱਚ ਹਾਜਰੀ ਲਗਵਾਈ। ਮੰਡਲੀ ਵੱਲੋਂ ਵੱਖ ਵੱਖ ਪਕਵਾਨਾਂ ਦੇ ਲੰਗਰ ਭੰਡਾਰੇ ਆਈਆਂ ਹੋਈਆਂ ਸੰਗਤਾਂ ਵਾਸਤੇ ਤਿਆਰ ਕੀਤੇ ਗਏ ਅਤੇ ਸ਼ਰਧਾ ਭਾਵਨਾ ਨਾਲ ਛਕਾਏ ਗਏ। ਮੰਡਲੀ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਮੰਡਲੀ ਦੇ ਨੌਜਵਾਨਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਨਿਭਾਈਆਂ ਜਾਣਗੀਆਂ। ਜਿਸ ਵਿੱਚ ਜੋ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਹਨ ਉਹਨਾਂ ਨੂੰ ਉਜਾਗਰ ਕਰਨ ਵਾਸਤੇ ਮੰਡਲੀ ਵੱਲੋਂ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਚੰਗੀ ਸਿਹਤ ਮਿਲ ਸਕੇ। ਇਸ ਮੌਕੇ ਬੋਲੇ ਕੀ ਫੌਜ ਕਰੇਗੀ ਮੌਜ ਮੰਡਲੀ ਸ੍ਰੀ ਰਾਧਾ ਕ੍ਰਿਸ਼ਨ ਮੰਡਲੀ ਦੇ ਮੈਂਬਰਾਂ ਵੱਲੋਂ ਇਲਾਕੇ ਦੀਆਂ ਅਤੇ ਬਾਹਰੋਂ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button