Breaking NewsNews
Trending

ਸਰਕਾਰੀ ਐਲੀਮੈਂਟਰੀ ਸਕੂਲ ਬੱਲ ਵਿੱਚ ਗੁੱਡ ਟੱਚ–ਬੈਡ ਟੱਚ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 9 ਮਾਰਚ 2026 (ਅਭਿਨੰਦਨ ਸਿੰਘ)

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ PPMM ਸਟਾਫ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਬੱਲ ਵਿਖੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਆਪਣੇ ਸੁਰੱਖਿਆ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸੀ।

ਸੈਮੀਨਾਰ ਦੌਰਾਨ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਮਝਾਇਆ ਕਿ ਕਿਹੜਾ ਛੋਹ ਸੁਰੱਖਿਅਤ ਹੁੰਦਾ ਹੈ ਅਤੇ ਕਿਹੜਾ ਗਲਤ। ਬੱਚਿਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਵੱਲੋਂ ਗਲਤ ਵਰਤੋਂ ਕੀਤੀ ਜਾਂਦੀ ਹੈ ਤਾਂ ਉਹ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨੂੰ ਜਾਣਕਾਰੀ ਦੇਣ।

ਅਧਿਕਾਰੀਆਂ ਨੇ ਬੱਚਿਆਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਅਸਹਜ ਸਥਿਤੀ ਵਿੱਚ ਡਰਣ ਦੀ ਬਜਾਇ ਆਵਾਜ਼ ਉਠਾਉਣ ਅਤੇ ਮਦਦ ਲੈਣ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੁਰੱਖਿਆ ਸੰਬੰਧੀ ਹੋਰ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ।

ਸਕੂਲ ਦੇ ਅਧਿਆਪਕਾਂ ਅਤੇ ਸਟਾਫ ਨੇ ਪੁਲਿਸ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਦੀ ਸੁਰੱਖਿਆ ਅਤੇ ਸਚੇਤਨਾ ਲਈ ਬਹੁਤ ਲਾਭਦਾਇਕ ਹਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button