Breaking NewsEducationKhalsa College/University AmritsarNational NewsNews
Trending

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੋਢੀ ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸੁਪੁੱਤਰ, ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਕੀਤਾ ਤਾਜ਼ਾ, ਹੁਨਰ-ਆਧਾਰਿਤ ਸਿੱਖਿਆ ਅਤੇ ਤਕਨੀਕੀ ਜਾਗਰੂਕਤਾ ਤੇ ਦਿੱਤਾ ਜ਼ੋਰ, ਸਮਕਾਲੀ ਚੁਣੌਤੀਆਂ ਦਾ ਸਾਹਮਣਾ ਨਵੀਂ ਤਕਨੀਕ ਅਤੇ ਖੋਜ ਨਾਲ ਹੀ ਸੰਭਵ - ਵਾਈਸ ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ

ਅੰਮ੍ਰਿਤਸਰ, 16 ਮਾਰਚ 2026 (ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਸ. ਤਰਨਜੀਤ ਸਿੰਘ ਸੰਧੂ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਆਪਣੇ ਬਚਪਨ ਅਤੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕਰਨ ਲਈ ਉਚੇਚੇ ਤੌਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪੁੱਜੇ। ਸੱਭ ਤੋਂ ਪਹਿਲਾ ਉਹ ਵਾਈਸ-ਚਾਂਸਲਰ ਹਾਊਸ ਪੁੱਜੇ ਜਿੱਥੇ ਉਹ ਆਪਣੇ ਪਿਤਾ ਸ ਬਿਸ਼ਨ ਸਿੰਘ ਸਮੁੰਦਰੀ ਨਾਲ ਰਹਿੰਦੇ ਰਹੇ। ਉਨ੍ਹਾਂ ਨੇ ਉਸ ਸਮੇਂ ਦੀਆਂ ਯਾਦਾਂ ਤਾਜ਼ਾ ਕਰਨ ਦੇ ਨਾਲ ਯੂਨੀਵਰਸਿਟੀਆਂ ਕੈਂਪਸ ਵਿਚ ਬਿਤਾਏ ਜੀਵਨ ਦੀਆਂ ਕਈ ਘਟਨਾਵਾਂ ਸਾਂਝੀਆਂ ਕੀਤੀਆਂ। ਇਸ ਸਮੇੰ ਉਨ੍ਹਾਂ ਦੀ ਧਰਮ ਪਤਨੀ ਰੇਨਾਤ ਸੰਧੂ, ਨੀਦਰਲੈਂਡ ਲਈ ਭਾਰਤ ਦੀ ਸਾਬਕਾ ਰਾਜਦੂਤ ਅਤੇ ਸੇਵਾਮੁਕਤ ਭਾਰਤੀ ਡਿਪਲੋਮੈਟ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਨੇ ਆਪਣੀ ਪਿਤਾ ਪੁਰਖੀ ਵਿਰਾਸਤ ਤੇ ਮਾਣ ਮਹਿਸੂਸ ਕੀਤਾ ਅਤੇ ਸਮੇਂ ਦੀ ਲੋੜ ਅਨੁਸਾਰ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੋ ਹੁਣ ਦੇਸ਼ ਦੇ ਨੰਬਰ ਇੱਕ ਯੂਨੀਵਰਸਿਟੀ ਹੈ ਉਹ ਨੌਜਵਾਨ ਪੀੜ੍ਹੀ ਨੂੰ ਵਿਸ਼ਵ ਪੱਧਰੀ ਮੌਕਿਆਂ ਲਈ ਤਿਆਰ ਕਰਨ ਵਾਸਤੇ ਹੁਨਰ-ਆਧਾਰਿਤ ਸਿੱਖਿਆ ਅਤੇ ਤਕਨੀਕੀ ਜਾਗਰੂਕਤਾ ਉੱਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਯੂਨੀਵਰਸਿਟੀ ਵਿਖੇ ਪਹੁੰਚਣ ਤੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਨਿੱਘਾ ਸਵਾਗਤ ਕੀਤਾ। ਉਹਨਾਂ ਦਾ ਯੂਨੀਵਰਸਿਟੀ ਵਿਚ ਪੁੱਜਣ ਤੇ ਅਕਾਦਮਿਕ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਉਨ੍ਹਾਂ ਦੇ ਦੋਸਤਾਂ-ਮਿੱਤਰਾਂ ਨੇ ਵੀ ਨਿੱਘਾ ਸਵਾਗਤ ਕੀਤਾ ਅਤੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਇੱਕ-ਦੂਸਰੇ ਨਾਲ ਸਾਂਝਾ ਕੀਤਾ।ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦੀ ਅਸੀਸ ਪ੍ਰਾਪਤ ਕੀਤੀ।

ਡੀਨ ਅਕਾਦਮਿਕ ਮਾਮਲੇ ਪ੍ਰੋ. ਐਚ.ਐਸ. ਸੈਣੀ ਨੇ ਵੀ ਉਨ੍ਹਾਂ ਨੂੰ ਰਸਮੀ ਜੀ ਆਇਆ ਆਖਿਆ।ਇਸ ਤੋਂ ਪਹਿਲਾ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਸ੍ਰੀ ਤਰਨਜੀਤ ਸਿੰਘ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਿਵਾਰ ਦੇ ਅਜੀਜ਼ ਮੈਂਬਰ ਵਜੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁਰਖੇ ਪ੍ਰੋਫੈਸਰ ਬਿਸ਼ਨ ਸਿੰਘ ਸਮੁੰਦਰੀ ਅਤੇ ਸ. ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਰਾਹੀਂ ਭਾਵਨਾਤਮਕ ਤੇ ਇਤਿਹਾਸਕ ਜੁੜਾਅ ਨੂੰ ਉਜਾਗਰ ਕੀਤਾ, ਜਿਨ੍ਹਾਂ ਦੇ ਬਲੀਦਾਨ ਅਤੇ ਯੋਗਦਾਨ ਨੇ ਯੂਨੀਵਰਸਿਟੀ ਦੀ ਉੱਤਮਤਾ ਦੀ ਨੀਂਹ ਰੱਖੀ।

ਆਪਣੇ ਸੰਬੋਧਨ ਵਿੱਚ ਪ੍ਰੋਫੈਸਰ ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੀਆਂ ਮੌਜੂਦਾ ਉਪਲਬਧੀਆਂ ਨੂੰ ਪ੍ਰੋਫੈਸਰ ਬਿਸ਼ਨ ਸਿੰਘ ਸਮੁੰਦਰੀ ਦੇ ਮੂਲ ਵਿਜ਼ਨ ਨਾਲ ਜੋੜਦਿਆਂ ਦੱਸਿਆ ਕਿ 1969 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ੁਰੂ ਤੋਂ ਬਣਾਉਣ ਵਾਲੇ ਉਨ੍ਹਾਂ ਨੇ ਜ਼ਮੀਨ ਹਾਸਲ ਕੀਤੀ, ਸਰੋਤ ਜੁਟਾਏ, ਨਿਰਮਾਣ ਦੀ ਨਿਗਰਾਨੀ ਕੀਤੀ ਅਤੇ ਮੈਰਿਟ-ਅਧਾਰਿਤ, ਚੰਗੇ ਅਧਿਆਪਕਾਂ ਨੂੰ ਭਰਤੀ ਕੀਤਾ ਜਿਸ ਦਾ ਮੂਲ ਸਿਧਾਂਤ ਸੀ ਕਿ ਸਿੱਖਿਆ ਸਮਾਜ ਦੀ ਸੇਵਾ ਲਈ ਹੋਵੇ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਹਰ ਵਿਭਾਗ ਅਤੇ ਪਰੰਪਰਾ ਵਿੱਚ ਇਸ ਵਿਜ਼ਨ ਦੀ ਛਾਪ ਹੈ, ਅਤੇ ਸ. ਤਰਨਜੀਤ ਸਿੰਘ ਸੰਧੂ ਦੀ ਮੌਜੂਦਗੀ ਨੂੰ ਯੂਨੀਵਰਸਿਟੀ ਦੇ ਸੰਸਥਾਪਕ ਆਤਮਾ ਦੇ ਵਾਪਸ ਆਉਣ ਵਰਗਾ ਮਹਿਸੂਸ ਹੁੰਦਾ ਹੈ।

ਪ੍ਰੋਫੈਸਰ ਕਰਮਜੀਤ ਸਿੰਘ ਨੇ ਸ. ਤਰਨਜੀਤ ਸਿੰਘ ਸੰਧੂ ਨਾਲ ਡੂੰਘੇ ਨੇੜਤਾ ਦੀ ਭਾਵਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਨ੍ਹਾਂ ਲਈ ਸਿਰਫ ਇੱਕ ਸੰਸਥਾ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰ ਦੀ ਲੰਮੀ ਵਿਰਾਸਤ ਦਾ ਹਿੱਸਾ ਹੈ। ਵਾਈਸ ਚਾਂਸਲਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਦਾ ਹੀ ਉੱਚ ਸਿੱਖਿਆ, ਖੋਜ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ਵਿੱਚ ਅਗਵਾਈ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਿਦਆਰਥੀਆਂ ਨੂੰ ਸਮਕਾਲੀ ਚੁਣੌਤੀਆਂ ਦਾ ਸਾਹਮਣਾ ਕਰਨ ਯੋਗ ਬਣਾਉਣ ਲਈ ਨਵੀਂ ਤਕਨੀਕ ਅਤੇ ਖੋਜ ਨੂੰ ਪ੍ਰੋਤਸਾਹਿਤ ਕਰ ਰਹੀ ਹੈ।ਇਸ ਮੌਕੇ ਸ. ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਆਪਣੀ ਡੂੰਘੀ ਸਾਂਝ ਦਾ ਜ਼ਿਕਰ ਕਰਦਿਆਂ ਇਸ ਸ਼ਹਿਰ ਨੂੰ ਇਤਿਹਾਸਕ ਅਤੇ ਸੰਸਕ੍ਰਿਿਤਕ ਮਹੱਤਤਾ ਵਾਲਾ ਕੇਂਦਰ ਕਰਾਰ ਦਿੰਦਿਆਂ ਕਿਹਾ ਕਿ ਇਸ ਨੇ ਦੇਸ਼ ਵਿੱਚ ਲੋਕਤਾਂਤਰਿਕ ਪਰੰਪਰਾਵਾਂ ਅਤੇ ਸਮਾਜਿਕ ਆੰਦੋਲਨਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਗੁਰਦੁਆਰਾ ਗੁਰੂ ਕਾ ਬਾਗ ਅੰਦੋਲਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਅਹਿੰਸਕ ਲਹਿਰਾਂ ਦੇ ਸਭ ਤੋਂ ਪਹਿਲੇ ਕਾਮਯਾਬ ਉਦਾਹਰਣਾਂ ਵਿੱਚੋਂ ਇੱਕ ਸੀ, ਜਿਸ ਨੇ ਸਾਂਝੀ ਹਿੰਮਤ ਅਤੇ ਨੈਤਿਕਤਾ ਦੀ ਤਾਕਤ ਨੂੰ ਦਰਸਾਇਆ। ਉਨ੍ਹਾਂ ਸ੍ਰ ਤੇਜਾ ਸਿੰਘ ਸਮੁੰਦਰੀ ਅਤੇ ਡਾ. ਬਿਸ਼ਨ ਸਿੰਘ ਸਮੁੰਦਰੀ ਦੀ ਵਿਰਾਸਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ਤਾ ਅਤੇ ਸਮਾਜ ਪ੍ਰਤੀ ਵਚਨਬੱਧਤਾ ਨੇ ਪੰਜਾਬ ਵਿੱਚ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਦੋਂ ਇਸ ਖੇਤਰ ਵਿੱਚ ਸਿੱਖਿਆ ਦੇ ਮੌਕੇ ਘੱਟ ਸਨ, ਉਸ ਸਮੇਂ ਵਿਜ਼ਨਰੀ ਨੇਤ੍ਰਿਤਵ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਰਾਹੀਂ ਮਜ਼ਬੂਤ ਅਕਾਦਮਿਕ ਬੁਨਿਆਦਾਂ ਰੱਖੀਆਂ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਯੂਨੀਵਰਸਿਟੀਆਂ ਦੀ ਜ਼ਿੰਮੇਵਾਰੀ ਸਿਰਫ਼ ਡਿਗਰੀਆਂ ਦੇਣ ਤੱਕ ਸੀਮਿਤ ਨਹੀਂ ਰਹਿ ਸਕਦੀ, ਸਗੋਂ ਵਿਿਦਆਰਥੀਆਂ ਨੂੰ ਹੁਨਰ ਅਤੇ ਨਵੀਨ ਤਕਨੀਕਾਂ ਨਾਲ ਵੀ ਜੋੜਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਚੈਟਜੀਪੀਟੀ ਵਰਗੇ ਨਵੇਂ ਤਕਨੀਕੀ ਸਾਧਨ ਵਿਸ਼ਵ ਪੱਧਰ ਉੱਤੇ ਗਿਆਨ ਦੀ ਦੁਨੀਆ ਨੂੰ ਤੇਜ਼ੀ ਨਾਲ ਬਦਲ ਰਹੇ ਹਨ।ਇਸ ਮੌਕੇ ਸਾਬਕਾ ਅੰਬੈਸਡਰ ਸ੍ਰੀ ਨਵਦੀਪ ਸਿੰਘ ਸੂਰੀ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਡਾ. ਕੇ.ਐਸ. ਚਾਹਲ ਨੇ ਸਭ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button