Breaking NewsNewsPolice News
Trending

ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 18 ਮਾਰਚ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ PPMM ਸਟਾਫ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਗੋਲ ਬਾਗ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਨੂੰ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨਾ ਸੀ।

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਗੁੱਡ-ਟੱਚ ਅਤੇ ਬੈਡ-ਟੱਚ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਅਧਿਕਾਰੀਆਂ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਉਹ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਦੇ ਹਨ ਅਤੇ ਕਿਸੇ ਵੀ ਅਣਚਾਹੀ ਸਥਿਤੀ ਵਿੱਚ ਤੁਰੰਤ ਆਪਣੇ ਮਾਪਿਆਂ ਜਾਂ ਅਧਿਆਪਕਾਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।

ਇਸ ਮੌਕੇ ਤੇ ਬੱਚਿਆਂ ਨੂੰ ਸਵਾਲ ਪੁੱਛਣ ਲਈ ਵੀ ਪ੍ਰੇਰਿਤ ਕੀਤਾ ਗਿਆ, ਜਿਸ ਨਾਲ ਉਹਨਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ ਗਿਆ। ਸਕੂਲ ਸਟਾਫ ਨੇ ਪੁਲਿਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਹੁਤ ਲਾਭਦਾਇਕ ਹਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button