Breaking NewsNewsSGPC Amritsar
Trending

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 21 ਮਾਰਚ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2026 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ ਅਤੇ ਇਸ ਵਾਰ ਇਹ ਜਥਾ ਜੂਨ ਮਹੀਨੇ ਪਾਕਿਸਤਾਨ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button