ਵਾਰਡ ਨੰਬਰ 16 ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ — ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 27 ਮਾਰਚ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਹਲਕਾ ਅੰਮ੍ਰਿਤਸਰ ਉੱਤਰੀ ਦੇ ਵਾਰਡ ਨੰਬਰ 16 ਵਿੱਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਅਤੇ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਜਮੀਨੀ ਪੱਧਰ ’ਤੇ ਤੇਜ਼ੀ ਨਾਲ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਸਥਾਨਕ ਵਾਸੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਆਪਣਾ ਪੂਰਾ ਵਿਸ਼ਵਾਸ ਜਤਾਇਆ ਇਸ ਮੌਕੇ ਕਰਮਜੀਤ ਸਿੰਘ ਰਿੰਟੂ (ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ ਅਤੇ ਚੇਅਰਮੈਨ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ) ਨੇ ਕਿਹਾ ਕਿ ਵਾਰਡ ਨੰਬਰ 16 ਵਿੱਚ ਮਿਲ ਰਿਹਾ ਇਹ ਭਰਵਾਂ ਸਮਰਥਨ ਸਿਰਫ਼ ਸ਼ਮੂਲੀਅਤ ਨਹੀਂ, ਸਗੋਂ ਲੋਕਾਂ ਦੇ ਵਿਸ਼ਵਾਸ, ਉਮੀਦਾਂ ਅਤੇ ਬਦਲਾਅ ਦੇ ਸੰਕਲਪ ਦੀ ਮਜ਼ਬੂਤ ਅਵਾਜ਼ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹਮੇਸ਼ਾ ਜਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਦੀ ਰਹੀ ਹੈ। ਚਾਹੇ ਗਲੀਆਂ-ਸੜਕਾਂ ਦੀ ਨਿਰਮਾਣ ਕਾਰਵਾਈ ਹੋਵੇ, ਸੀਵਰੇਜ ਪ੍ਰਣਾਲੀ ਦਾ ਸੁਧਾਰ ਹੋਵੇ ਜਾਂ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ—ਹਰ ਮੁੱਦੇ ਨੂੰ ਤਰਜੀਹ ਦੇ ਕੇ ਸਮੇਂ-ਸਿਰ ਅਤੇ ਟਿਕਾਊ ਹੱਲ ਯਕੀਨੀ ਬਣਾਇਆ ਗਿਆ ਹੈ।



