Breaking NewsNewsPolice News
Trending

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ

ਵਪਾਰੀਆਂ ਵੱਲੋਂ ਉਠਾਏ ਮੁੱਦੇ ਸਮਾਂਬੱਧ ਢੰਗ ਨਾਲ ਕੀਤੇ ਜਾਣਗੇ ਹੱਲ ਐਮ ਐਲ ਏ ਧਾਲੀਵਾਲ, ਐਸ.ਡੀ.ਐਮ ਅਜਨਾਲਾ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ

ਅਜਨਾਲਾ/ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ)

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਬੀਤੀ ਸ਼ਾਮ ਅਜਨਾਲਾ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਥਾਨਕ ਵਪਾਰੀਆਂ, ਜਨ ਪ੍ਰਤਿਨਿਧੀਆਂ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਨਾਲ ਸੰਬੰਧਿਤ ਕਈ ਮੁੱਦੇ ਉਠਾਏ ਗਏ। ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਾਰੇ ਜਾਇਜ਼ ਮੁੱਦਿਆਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਪ੍ਰਤਿਨਿਧੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਯਕੀਨ ਦਵਾਇਆ।
ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ।
ਸਬ-ਡਿਵੀਜ਼ਨਲ ਮੈਜਿਸਟ੍ਰੇਟ ਅਜਨਾਲਾ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਰਾਜ ਵਿੱਚ ਵਪਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਕਾਰੋਬਾਰ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੱਲ ਕੀਤਾ ਜਾਵੇਗਾ, ਜਦਕਿ ਹੋਰ ਮੁੱਦਿਆਂ ਨੂੰ ਰਾਜ ਪੱਧਰ ’ਤੇ ਭੇਜਿਆ ਜਾਵੇਗਾ।
ਇਸ ਮੌਕੇ ਹੋਰਾਂ ਤੋਂ ਇਲਾਵਾ ਰਮੇਸ਼ ਮਹਾਜਨ , ਹਰਪ੍ਰੀਤ ਸੋਹਲ, ਅਮਿਤ ਔਲ, ਅਮਿਤ ਪੁਰੀ ਵੀ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button