ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹੋਣਹਾਰ ਲੋੜਵੰਦ ਵਿਿਦਆਰਥੀਆਂ ਦੇ ਵਿਕਾਸ ਲਈ ਮਹੱਤਵਪੂਰਨ ਸਮਝੌਤਾ ਕਲਮਬੱਧ
ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਸੋਚ ਨੇ ਖੋਲ੍ਹੇ ਨਵੇਂ ਮੌਕੇ ਸਿੱਖਿਆ ਵਿੱਚ ਨਿਵੇਸ਼, ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵੱਲ ਕਦਮ – ਵਾਈਸ ਚਾਂਸਲਰ
ਅੰਮ੍ਰਿਤਸਰ, 2 ਅਪ੍ਰੈਲ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਇੱਕ ਅਹਿਮ ਅਤੇ ਵਿਿਦਆਰਥੀ-ਹਿਤੈਸ਼ੀ ਕਦਮ ਚੁੱਕਦਿਆਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਲਈ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਂਡੇਸ਼ਨ (ਡੀ.ਈ.ਸੀ.), ਚੰਡੀਗੜ੍ਹ ਨਾਲ ਇੱਕ ਮਹੱਤਵਪੂਰਨ ਸਮਝੌਤਾ ਕਲਮਬੱਧ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਮੰਡ ਖੇਤਰ ਨਾਲ ਸੰਬੰਧਿਤ ਲੋੜਵੰਦ ਅਤੇ ਹੋਣਹਾਰ ਵਿਿਦਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਰੁਕਾਵਟ ਦੇ ਆਪਣੀ ਉੱਚ ਸਿੱਖਿਆ ਜਾਰੀ ਰੱਖ ਸਕਣ।
ਇਹ ਸਮਝੌਤਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਦੂਰਦਰਸ਼ੀ ਮਾਰਗਦਰਸ਼ਨ ਹੇਠ, ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਅਗਵਾਈ ਵਿੱਚ ਕਲਮਬੱਧ ਕੀਤਾ ਗਿਆ। ਸਮਝੌਤੇ ‘ਤੇ ਰਜਿਸਟਰਾਰ ਪ੍ਰੋ. (ਡਾ.) ਕੇ.ਐਸ. ਚਾਹਲ ਨੇ ਦਸਤਖਤ ਕੀਤੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਹਰਵਿੰਦਰ ਸਿੰਘ ਸੈਣੀ ਅਤੇ ਕੋਆਰਡੀਨੇਟਰ (ਯੂ.ਆਈ.ਐਲ.ਪੀ.) ਪ੍ਰੋ. (ਡਾ.) ਨਵਦੀਪ ਸਿੰਘ ਸੋਢੀ ਵੀ ਮੌਜੂਦ ਸਨ। ਫਾਊਂਡੇਸ਼ਨ ਵੱਲੋਂ ਇਸ ਦੇ ਸੰਸਥਾਪਕ ਪ੍ਰੋ. ਜਗਜੀਤ ਸਿੰਘ ਘੁੰਮਣ, ਮੌਜੂਦਾ ਮੁਖੀ ਸ. ਕਨਵਰਜੀਤ ਸਿੰਘ ਘੁੰਮਣ ਅਤੇ ਸਿਮਰਜੀਤ ਸਿੰਘ ਘੁੰਮਣ ਨੇ ਹਾਜ਼ਰੀ ਭਰੀ। ਇਹ ਫਾਊਂਡੇਸ਼ਨ ਲੰਮੇ ਸਮੇਂ ਤੋਂ ਸਿੱਖਿਆ ਦੇ ਪ੍ਰਸਾਰ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਪਲੈਨਿੰਗ ਵਿਭਾਗ ਦੇ ਸਾਬਕਾ ਪ੍ਰੋਫੈਸਰ ਪ੍ਰੋ. (ਡਾ.) ਬਲਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਇਸ ਮੌਕੇ ਆਪਣੇ ਦੂਰਅੰਦੇਸ਼ੀ ਵਿਜ਼ਨ ਨੂੰ ਰੱਖਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਯੋਗਤਾ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸਹੀ ਮੌਕੇ ਅਤੇ ਮਦਦ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰ ਵਿਿਦਆਰਥੀ ਲਈ ਸਮਾਨ ਮੌਕੇ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਕੋਈ ਵੀ ਯੋਗ ਵਿਿਦਆਰਥੀ ਆਰਥਿਕ ਤੰਗੀ ਕਾਰਨ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸਾਂਝਾਂ ਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਦੀਆਂ ਹਨ, ਸਗੋਂ ਪਿੰਡਾਂ ਅਤੇ ਪਿੱਛੜੇ ਵਰਗਾਂ ਦੇ ਵਿਿਦਆਰਥੀਆਂ ਵਿੱਚ ਆਤਮਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।
ਉਨ੍ਹਾਂ ਦੇ ਅਨੁਸਾਰ ਸਿੱਖਿਆ ਵਿੱਚ ਨਿਵੇਸ਼ ਕਰਨਾ ਦਰਅਸਲ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ ਅਤੇ ਇਸ ਤਰ੍ਹਾਂ ਦੇ ਉਪਰਾਲੇ ਇੱਕ ਪ੍ਰਗਤੀਸ਼ੀਲ, ਹੁਨਰਮੰਦ ਅਤੇ ਜਾਗਰੂਕ ਸਮਾਜ ਦੀ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਵਾਈਸ-ਚਾਂਸਲਰ ਦੀ ਇਹ ਦੂਰਦਰਸ਼ੀ ਸੋਚ ਅਤੇ ਵਿਿਦਆਰਥੀ-ਕੇਂਦਰਿਤ ਪਹੁੰਚ ਯੂਨੀਵਰਸਿਟੀ ਨੂੰ ਸਭ ਨੂੰ ਨਾਲ ਲੈ ਕੇ ਚੱਲਣ ਅਤੇ ਉਨਤ ਦਿਸ਼ਾਵਾਂ ਪੈਦਾ ਕਰਨ ਵਾਲੀ ਸਿੱਖਿਆ ਕੇਂਦਰ ਵਜੋਂ ਨਵੀਂ ਉਚਾਈਆਂ ਵੱਲ ਲੈ ਜਾ ਰਹੀ ਹੈ।
ਇਸ ਮੌਕੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਮਝੌਤਾ ਕਾਲਜ ਲਈ ਇੱਕ ਮਹੱਤਵਪੂਰਨ ਮੋੜ ਸਾਬਤ ਹੋਵੇਗਾ ਅਤੇ ਇਸ ਨਾਲ ਲੋੜਵੰਦ ਅਤੇ ਯੋਗ ਵਿਿਦਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਦਸਵੰਧਾ ਸਿੰਘ ਐਜੂਕੇਸ਼ਨਲ ਐਂਡ ਕਲਚਰਲ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਿੱਖਿਆ ਵਿੱਚ ਸਮਾਜਿਕ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨਾਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੇ ਸੁਚੱਜੇ ਇਸਤੇਮਾਲ ਅਤੇ ਯੋਗ ਵਿਿਦਆਰਥੀਆਂ ਦੀ ਚੋਣ ਲਈ ਕਾਲਜ ਵੱਲੋਂ ਇੱਕ ਖ਼ਾਸ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਇਸ ਪੂਰੇ ਪ੍ਰਕਿਿਰਆ ਦੀ ਨਿਗਰਾਨੀ ਕਰੇਗੀ। ਇਸ ਉਪਰਾਲੇ ਦਾ ਮੁੱਖ ਮਕਸਦ ਪਿੰਡਾਂ ਦੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਹੋਣਹਾਰ ਵਿਿਦਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿੱਖਿਆ ਜਾਰੀ ਰੱਖਣ ਲਈ ਸਹਿਯੋਗ ਦੇਣਾ ਹੈ।
ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਸੋਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ ਵੱਲ ਲੈ ਕੇ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਸਿਰਫ਼ ਅਕਾਦਮਿਕ ਤੌਰ ‘ਤੇ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ਵਿੱਚ ਵੀ ਮਿਸਾਲ ਕਾਇਮ ਕਰ ਰਹੀ ਹੈ। ਪਿੰਡਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਿਦਆਰਥੀਆਂ ਨੂੰ ਉੱਚ ਸਿੱਖਿਆ ਨਾਲ ਜੋੜਨ ਲਈ ਉਨ੍ਹਾਂ ਦੇ ਯਤਨ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਦਾ ਵਿਜ਼ਨ ਇੱਕ ਐਸੇ ਪੰਜਾਬ ਦੀ ਨਿਰਮਾਣ ਵੱਲ ਕੇਂਦਰਿਤ ਹੈ ਜਿੱਥੇ ਹਰ ਯੋਗ ਵਿਿਦਆਰਥੀ ਨੂੰ ਬਰਾਬਰ ਦੇ ਮੌਕੇ ਮਿਲਣ ਅਤੇ ਉਹ ਆਪਣੇ ਸੁਪਨੇ ਸਾਕਾਰ ਕਰ ਸਕੇ।



