Breaking NewsEducationKhalsa College/University AmritsarNews
Trending

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਦਆਰਥੀਆਂ ਨੇ ਨਾਰਾ ਕੈਂਪਸਾਈਟ ‘ਤੇ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਭਾਗ ਲਿਆ

ਅੰਮ੍ਰਿਤਸਰ, 6 ਅਪ੍ਰੈਲ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਅਗਵਾਈ ਵਿੱਚ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਵਿਿਦਆਰਥੀਆਂ ਨੇ ਹੁਸ਼ਿਆਰਪੁਰ ਦੇ ਨਾਰਾ ਕੈਂਪਸਾਈਟ ਵਿਖੇ ਸ਼ਿਵਾਲਿਕ ਪਹਾੜੀ ਖੇਤਰ ਵਿੱਚ ਆਯੋਜਿਤ ਹਾਈਕਿੰਗ ਅਤੇ ਟ੍ਰੈਕਿੰਗ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਕੈਂਪ ਡਾਇਰੈਕਟਰ ਯੂਵਕ ਸੇਵਾਵਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।

ਕੈਂਪ ਦੌਰਾਨ ਕਾਲਜ ਦੇ ਰੈਡ ਰਿਬਨ ਕਲੱਬ ਦੇ 12 ਵਿਿਦਆਰਥੀਆਂ ਨੇ ਭਾਗ ਲੈਂਦੇ ਹੋਏ ਟ੍ਰੈਕਿੰਗ ਦੇ ਮੁੱਢਲੇ ਗੁਣ ਸਿੱਖੇ। ਇਸ ਦੌਰਾਨ ਵਿਿਦਆਰਥੀਆਂ ਦੀ ਸਰੀਰਕ ਤੰਦਰੁਸਤੀ, ਟੀਮ ਵਰਕ, ਅਗਵਾਈ ਅਤੇ ਆਪਸੀ ਸਹਿਯੋਗ ਦੇ ਗੁਣਾਂ ਨੂੰ ਨਿਖਾਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਹਿੱਸਾ ਲੈਂਦੇ ਹੋਏ ਵਿਿਦਆਰਥੀਆਂ ਨੇ ਆਪਣੀ ਹਿੰਮਤ ਅਤੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ।

ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਸੁੱਖਪ੍ਰੀਤ ਸਿੰਘ ਨੇ ਵਿਿਦਆਰਥੀਆਂ ਦੀ ਭਾਗੀਦਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਕੈਂਪ ਵਿਿਦਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ।

ਰੈਡ ਰਿਬਨ ਕਲੱਬ ਦੀ ਕੋਆਰਡੀਨੇਟਰ ਡਾ. ਸੋਨਿਕਾ ਠਾਕੁਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਕਾਰੀ ਹੁੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਗਤੀਵਿਧੀਆਂ ਵਿਿਦਆਰਥੀਆਂ ਨੂੰ ਪ੍ਰਕਿਰਤੀ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਧੀਰਜ ਅਤੇ ਜ਼ਿੰਮੇਵਾਰੀ ਵਰਗੇ ਗੁਣ ਵਿਕਸਿਤ ਕਰਦੀਆਂ ਹਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button