Breaking NewsNewsPolitical News
Trending

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਅੰਮ੍ਰਿਤਸਰ,10 ਅਪ੍ਰੈਲ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਕਾਰਨ ਪੂਰੇ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ (ਮੇਨ ਬ੍ਰਾਂਚ) ਜੀ.ਟੀ.ਰੋਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ ‘ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਡਾ.ਉਬਰਾਏ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਜਿਸ ਦੌਰਾਨ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜ਼ੂਦ ਸਨ।

ਚੀਫ਼ ਖਾਲਸਾ ਦੀਵਾਨ ਦੇ ਵੱਡੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਸ ਖੇਤਰ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ 200 ਲੈਬੋਰਟਰੀਆਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ‘ਚ 150 ਤੋਂ ਵਧੇਰੇ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਪਿਛਲੇ ਸਾਲ ਲਗਭਗ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ ‘ਤੇ ਆਪਣੇ ਟੈਸਟ ਕਰਵਾ ਕੇ ਲਾਭ ਲਿਆ ਹੈ।

ਡਾ.ਨਿੱਜਰ ਨੇ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਉਨ੍ਹਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੇ ਪੰਜਾਬੀਆਂ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਥਾਪਤ ਕੀਤੀਆਂ ਜਾ ਰਹੀਆਂ ਬਹੁਤ ਹੀ ਘੱਟ ਖ਼ਰਚੇ ਵਾਲੀਆਂ ਲੈਬੋਰਟਰੀਆਂ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਵੱਲੋਂ ਡਾ.ਉਬਰਾਏ ਤੇ ਉਨ੍ਹਾਂ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਨਵਜੀਤ ਸਿੰਘ ਘਈ,ਜਗਦੇਵ ਸਿੰਘ ਛੀਨਾ,ਮਨਪ੍ਰੀਤ ਸਿੰਘ ਕੰਬੋਜ ਤੋਂ ਇਲਾਵਾ ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ,ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੰਗਲ,ਅਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿਲੋਂ,ਤਰਲੋਚਨ ਸਿੰਘ ਮੈਂਬਰ,ਗੁਰਭੇਜ ਸਿੰਘ ਮੈਂਬਰ, ਮੋਹਨਜੀਤ ਸਿੰਘ ਭੱਲਾ, ਲਖਵਿੰਦਰ ਸਿੰਘ ਢਿੱਲੋ,ਕਮਲਜੀਤ ਸਿੰਘ ਕੋਹਲੀ, ਹਰਜੋਤ ਸਿੰਘ ਸਾਹਨੀ,ਉਪਕਾਰ ਸਿੰਘ ਛਾਬੜਾ ਆਦਿ ਵੀ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button