ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ: 64.62 ਕਿਲੋ ਹੈਰੋਇਨ ਸਮੇਤ 02 ਗ੍ਰਿਫਤਾਰ, ਨਾਰਕੋ-ਅੱਤਵਾਦੀ ਨੈੱਟਵਰਕ ਬੇਨਕਾਬ

ਅੰਮ੍ਰਿਤਸਰ, 18 ਅਪ੍ਰੈਲ 2026 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਾਰਕੋ-ਅੱਤਵਾਦੀ ਨੈੱਟਵਰਕ ਨੂੰ ਤੋੜਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। SSOC ਅੰਮ੍ਰਿਤਸਰ ਯੂਨਿਟ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਕਾਰਵਾਈ ਅੰਮ੍ਰਿਤਸਰ ਦੇ ਪਿੰਡ ਮਾਹਲ ਦੇ ਨੇੜੇ ਕੀਤੀ ਗਈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ, ਜਿਸ ਨਾਲ ਇਸ ਮਾਮਲੇ ਦੀ ਅੰਤਰਰਾਸ਼ਟਰੀ ਕੜੀ ਵੀ ਜੁੜਦੀ ਹੈ।
ਪੁਲਿਸ ਵੱਲੋਂ ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਸੁਰੱਖਿਆ ਏਜੰਸੀਆਂ ਹੁਣ ਇਸ ਨੈੱਟਵਰਕ ਦੀ ਪੂਰੀ ਜੜ ਤੱਕ ਪਹੁੰਚਣ ਲਈ ਜਾਂਚ ਨੂੰ ਅੱਗੇ ਵਧਾ ਰਹੀਆਂ ਹਨ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।



