Breaking NewsDPRO NEWSNews
Trending

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਨਾਲ ਦੀ ਨਾਲ ਹੀ 460 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ, ਖ਼ਰੀਦੀ ਫਸਲ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ

ਅੰਮ੍ਰਿਤਸਰ, 23 ਅਪ੍ਰੈਲ 2026 (ਸੁਖਬੀਰ ਸਿੰਘ,ਅਭਿਨੰਦਨ ਸਿੰਘ)

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 307862 ਮੀਟਰਿਕ ਟਨ ਕਣਕ ਦੀ ਖ਼ਰੀਦੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 332236 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 307862 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 23178 ਮੀਟਰਿਕ ਟਨ, ਮਾਰਕਫੈੱਡ ਨੇ 12708 ਮੀਟਰਿਕ ਟਨ, ਪਨਸਪ ਨੇ 13963 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 7916 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 7387 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 1174 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 460 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੋਂ ਬਾਅਦ ਕਣਕ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button