Breaking NewsDPRO NEWSNews
Trending

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਅੰਮ੍ਰਿਤਸਰ, 24 ਅਪ੍ਰੈਲ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਉਹਨਾਂ ਕਿਹਾ ਕਿ ਆਰਮੀ ਭਰਤੀ ਵਿੱਚ ਰਜਿਸਟਰ ਕੀਤੇ ਗਏ ਪ੍ਰਾਰਥੀਆਂ ਲਈ ਸੁਨਹਿਰਾ ਮੌਕਾ ਹੈ, ਕਿਉਂਕਿ ਇਸ ਵਾਰ ਭਰਤੀ ਰੈਲੀ ਅੰਮ੍ਰਿਤਸਰ ਵਿਖੇ ਹੋ ਰਹੀ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਭਾਰਤੀ ਸੇਨਾ ਵਿੱਚ ਸੇਵਾ ਨਿਭਾਉਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਫ੍ਰੀ ਕੋਚਿੰਗ ਲਈ ਸੀ-ਪਾਈਟ ਰਣੀਕੇ ਵਿਖੇ ਟਰੇਨਿੰਗ ਕੈਂਪ ਚਲਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪ੍ਰਾਰਥੀਆਂ ਨੂੰ ਲਿਖਤੀ ਪੇਪਰ ਅਤੇ ਫਿਜਿਕਲ ਟੈਸਟ ਲਈ ਤਿਆਰ ਕੀਤਾ ਜਾਂਦਾ ਹੈ।

ਇਸ ਕੈਂਪ ਵਿੱਚ ਲੜਕਿਆਂ ਲਈ ਰਿਹਾਇਸ਼, ਖਾਣਾ, ਕੋਚਿੰਗ ਆਦਿ ਸਭ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਫਤ ਮੁਹਈਆ ਕਰਵਾਈ ਜਾ ਰਹੀਆ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 9915789068 ਤੇ ਜਾਂ ਸੀ.ਪਾਈਟ ਸੈਂਟਰ ਨੇੜੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸੰਪਰਕ ਕਰ ਸਕਦੇ ਹਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button