Breaking NewsNews
Trending

ਸਿੱਖਿਆ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਿੱਜੀ ਸਕੂਲਾਂ ਦਾ ਨਿਰੀਖਣ

ਨਿੱਜੀ ਸਕੂਲਾਂ ਸੰਬੰਧੀ ਸ਼ਿਕਾਇਤਾਂ ਲਈ ਵਟਸਐਪ ਨੰਬਰ ਰਾਹੀਂ ਮਾਪੇ ਸ਼ਿਕਾਇਤ ਦਰਜ ਕਰਾ ਸਕਣਗੇ- ਡੀ.ਈ.ਓ. ਸੰਧੂ

ਅੰਮ੍ਰਿਤਸਰ, 07 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਜ਼ਿਲ੍ਹਾ ਅੰਮ੍ਰਿਤਸਰ ਦੇ ਕਈ ਨਿੱਜੀ ਸਕੂਲਾਂ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੀਆਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਤੇ ਕਾਰਵਾਈ ਕਰਦਿਆਂ ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਿੱਜੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਸਕੂਲੀ ਵਿਿਦਿਆਰਥੀਆਂ ਨੂੰ ਮਿਲਦੀਆਂ ਵਰਦੀਆਂ, ਕਿਤਾਬਾਂ ਅਤੇ ਅਦਾ ਕੀਤੀ ਜਾ ਰਹੀ ਦਾਖਲਾ ਤੇ ਮਹੀਨਾਵਾਰ ਫੀਸਾਂ ਦਾ ਮੁਲਾਂਕਣ ਕੀਤਾ ਗਿਆ।

ਇਸ ਸੰਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸ. ਕੰਵਲਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲ਼ੇ ਸਮੇਂ ਵਿੱਚ ਬਹੁਤ ਸਾਰੇ ਮਾਪਿਆਂ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਨਿੱਜੀ ਸਕੂਲਾਂ ਵਲੋਂ ਵਿਿਦਆਰਥੀਆਂ ਨੂੰ ਦਿਤੀਆਂ ਜਾਣਾ ਵਾਲੀਆਂ ਵਰਦੀਆਂ ਅਤੇ ਕਿਤਾਬਾਂ ਸਮੇਤ ਮਹੀਨਾਵਾਰ ਫੀਸਾਂ ਵਿੱਚ ਵੱਡਾ ਵਾਧਾ ਕੀਤੇ ਜਾਣ ਸੰਬੰਧੀ ਸ਼ਿਕਾਇਤਾਂ ਜ਼ਿਲ਼੍ਹਾ ਸਿੱਖਿਆ ਦਫਤਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ, ਜਿਸ ਸੰਬੰਧੀ ਅੱਜ ਜਿਥੇ ਬਟਾਲਾ ਰੋਡ ਸਥਿਤ ਨਵਜੋਤ ਸੀਨੀਅਰ ਸੈਕੰਡਰੀ, ਨਵਜੋਤ ਮਾਡਲ ਸਕੂਲ ਅਤੇ ਨਰਾਇਣਾ ਪਬਲਿਕ ਸਕੂਲ ਬਲਿਊ ਵੈਲੀ ਮੀਰਾਂਕੋਟ ਸਮੇਤ ਹੋਰ ਨਿੱਜੀ ਸਕੂਲਾਂ ਦਾ ਨਿਰੀਖਣ ਕਰਦਿਆਂ ਸਕੂਲ ਪ੍ਰਬੰਧਨ ਵਲੋਂ ਵਿਿਦਆਰਥੀਆਂ ਲਈ ਨਿਰਧਾਰਿਤ ਕੀਤੀ ਵਰਦੀ, ਕਿਤਾਬਾਂ ਦੀ ਖ੍ਰੀਦ ਲਈ ਵਿਿਦਆਰਥੀ ਸਹੂਲਤ ਲਈ ਜਾਰੀ ਦੁਕਾਨਾਂ ਦੀ ਸੂਚੀ ਸਮੇਤ ਸਕੂਲ ਦੇ ਦਾਖਲਾ ਅਤੇ ਮਹੀਨਾਵਾਰ ਫੀਸ ਸੰਬੰਧੀ ਜਾਣਕਾਰੀ ਹਾਸਲ ਕੀਤੀ।

ਇਸਦੇ ਨਾਲ ਹੀ ਕੋਰਟ ਰੋਡ ਤੇ ਸਥਿਤ ਇਕ ਨਿੱਜੀ ਪੈਲਸ ਵਿਖੇ ਇਕ ਵਿਸੇਸ਼ ਸਕੂਲ ਦੇ ਵਿਿਦਆਰਥੀਆਂ ਨੂੰ ਵਰਦੀਆਂ, ਸਕੂਲ ਬੈਗ ਅਤੇ ਹੋਰ ਸਮਾਨ ਵੇਚਣ ਲਈ ਬਣਾਏ ਆਰਜੀ ਸਟਾਲ ਦਾ ਵਿਸੇਸ਼ ਤੌਰ ਤੇ ਨਿਰੀਖਣ ਕਰਦੇ ਹੋਏ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਅਦੇਸ਼ ਦਿਤੇ। ਇਸ ਸਮੇਂ ਸ. ਸੰਧੂ ਨੇ ਨਿੱਜੀ ਸਕੂਲ ਪ੍ਰਬੰਧਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀ ਹਿੱਤ ਵਿੱਚ ਸਮੇਂ ਸਮੇਂ ਸਿਰ ਜਾਰੀ ਅਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਨਿੱਜੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਿਦਆਰਥੀਆਂ ਲਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਵਟਸਐਪ ਨੰਬਰ 7973696051 ਜਾਰੀ ਕੀਤਾ ਗਿਆ ਜਿਸ ਤੇ ਵਟਸਐਪ ਸੰਦੇਸ਼ ਰਾਹੀ ਵਿਿਦਆਰਥੀ ਅਤੇ ਮਾਪੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਮੇਂ ਉਨ੍ਹਾਂ ਨਾਲ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਪ੍ਰਿੰਸਪਾਲ ਸਿੰਘ ਲੀਗਲ ਸਹਾਇਕ, ਹਰਪ੍ਰੀਤ ਸਿੰਘ ਬੁਕਸ ਕੋਆਰਡੀਨੇੇਟਰ ਹਾਜਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button