Breaking NewsNews
Trending

ਸਿਹਤ ਮੰਤਰੀ ਪੰਜਾਬ ਵੱਲੋਂ ਮਾਨਸਿਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅੰਮ੍ਰਿਤਸਰ, 07 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਮਾਨਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਮਾਨਸਿਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮਾਨਸਿਕ ਰੋਗੀਆਂ ਦੀ ਬਿਹਤਰ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਅੱਜ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਸੀਨੀਅਰ ਰੈਜ਼ੀਡੈਂਟ ਡਾਕਟਰਾਂ, ਕਲੀਨਿਕਲ ਮਨੋਵਿਗਿਆਨੀਆਂ ਅਤੇ ਮਨੋਚਿਕਿਤਸਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਸਿਹਤ ਦੇ ਖੇਤਰ ਵਿੱਚ ਨਵੇਂ ਡਾਕਟਰਾਂ ਅਤੇ ਮਾਹਿਰਾਂ ਦੀ ਭਰਤੀ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਬਣਨਗੀਆਂ ਅਤੇ ਲੋਕਾਂ ਨੂੰ ਵਧੀਆ ਇਲਾਜ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਸੁਧਾਰਾਂ ਅਤੇ ਨਵੀਆਂ ਭਰਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਤੱਕ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪਹੁੰਚ ਸਕਣ।

ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ, ਓਐਸਡੀ ਡਾ. ਸ਼ਲਿੰਦਰ ਮਿੱਤਰਾ, ਅਸਿਸਟੈਂਟ ਡਾਇਰੈਕਟਰ ਡਾ. ਸੰਦੀਪ ਭੋਲਾ, ਡਾ. ਜੇ.ਪੀ. ਅਤਰੀ, ਡਾ. ਕਰਮਜੀਤ ਸਿੰਘ, ਡਾ. ਨੀਰੂ, ਡਾਇਰੈਕਟਰ ਮੈਂਟਲ ਹੈਲਥ ਡਾ. ਸੁਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜ਼ਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ, ਜ਼ਿਲ੍ਹਾ ਐਮ.ਆਈ.ਓ. ਅਮਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button