Breaking NewsNews
Trending

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵੱਲੋਂ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਅਚਨਚੇਤ ਦੌਰਾ

ਅੰਮ੍ਰਿਤਸਰ, 07 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਹਰਤਿੰਦਰ ਕੌਰ ਵੱਲੋਂ ਅੱਜ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਹਸਪਤਾਲ ਦੀਆਂ ਵੱਖ-ਵੱਖ ਵਾਰਡਾਂ ਵਿੱਚ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਗਿਆ ਅਤੇ ਹਸਪਤਾਲ ਦੇ ਅੰਦਰੂਨੀ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਗਈ।

ਇਸ ਮੌਕੇ ਡਾ. ਹਰਤਿੰਦਰ ਕੌਰ ਵੱਲੋਂ ਹਸਪਤਾਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਲਾਂਡਰੀ ਵਿਭਾਗ ਅਤੇ ਰਸੋਈ ਘਰ ਦਾ ਵੀ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸਟਾਫ ਨੂੰ ਮਰੀਜ਼ਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਅਸਿਸਟੈਂਟ ਡਾਇਰੈਕਟਰ ਡਾ. ਸੰਦੀਪ ਭੋਲਾ, ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ, ਡਾਇਰੈਕਟਰ ਮੈਂਟਲ ਹਸਪਤਾਲ ਅੰਮ੍ਰਿਤਸਰ ਡਾ. ਸਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲ੍ਹਾ ਐਮ.ਆਈ.ਓ. ਅਮਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button