ਐਡਵੋਕੇਟ ਰਾਜ ਕੁਮਾਰ ਮਲਹੋਤਰਾ ਦੇ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦੇ ਪ੍ਰਧਾਨ ਚੁਣੇ ਜਾਣ ’ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਵਧਾਈ

ਅੰਮ੍ਰਿਤਸਰ, 08 ਮਈ 2026 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਜ਼ਿਲ੍ਹਾ ਟੈਕਸ ਬਾਰ ਅੰਮ੍ਰਿਤਸਰ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਰਵਿਸ ਕਲੱਬ, ਅੰਮ੍ਰਿਤਸਰ ਵਿਖੇ ਪਹੁੰਚ ਕੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਵੱਲੋਂ ਕਾਨੂੰਨੀ ਅਤੇ ਟੈਕਸੇਸ਼ਨ ਖੇਤਰ ਵਿੱਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਾਥੀਆਂ ਵਿਚ ਉਹਨਾਂ ਦੀ ਲੋਕਪ੍ਰਿਯਤਾ ਦੇ ਮੱਦੇਨਜ਼ਰ ਉਹਨਾਂ ਨੂੰ ਮੁੜ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਹਨਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਵਕੀਲ ਭਾਈਚਾਰੇ ਦੀ ਭਲਾਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੋਰ ਵਧੀਆ ਢੰਗ ਨਾਲ ਕੰਮ ਕਰੇਗੀ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਪ੍ਰਤਾਪ ਸਿੰਘ ਸੰਧੂ ਨੇ ਵੀ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਨੂੰ ਦੂਸਰੀ ਵਾਰ ਪ੍ਰਧਾਨ ਬਣਨ ਤੇ ਵਧਾਈ ਦਿੱਤੀ।




