Breaking NewsCrimeNewsPolice News
Trending

ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਦੋ ਮਾਮਲਿਆਂ ਵਿੱਚ ਭਗੌੜਾ ਦੋਸ਼ੀ ਕਾਬੂ

ਅੰਮ੍ਰਿਤਸਰ, 08 ਮਈ 2026 (ਅਭਿਨੰਦਨ ਸਿੰਘ)

ਅੰਮ੍ਰਿਤਸਰ ਪੁਲਿਸ ਦੇ ਪੀ.ਓ. ਸਟਾਫ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਲੰਬੇ ਸਮੇਂ ਤੋਂ ਭਗੌੜਾ ਚੱਲ ਰਿਹਾ ਦੋਸ਼ੀ ਕਾਬੂ ਕਰ ਲਿਆ ਗਿਆ। ਏ.ਐਸ.ਆਈ. ਹਰੀਸ਼ ਕੁਮਾਰ ਇੰਚਾਰਜ ਪੀ.ਓ. ਸਟਾਫ ਅੰਮ੍ਰਿਤਸਰ ਨੇ ਸਮੇਤ ਪੁਲਿਸ ਪਾਰਟੀ ਕਾਰਵਾਈ ਕਰਦਿਆਂ ਭਗੌੜੇ ਦੋਸ਼ੀ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਰਾਜ ਕੁਮਾਰ ਵਾਸੀ ਰੇਲਵੇ ਕਾਲੋਨੀ ਕੋਟ ਖ਼ਾਲਸਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਜਾਣਕਾਰੀ ਮੁਤਾਬਕ ਦੋਸ਼ੀ ਖ਼ਿਲਾਫ਼ ਥਾਣਾ ਕੰਨਟੋਨਮੈਂਟ ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 142 ਮਿਤੀ 19-09-2021 ਅਧੀਨ ਧਾਰਾ 379B, 34 IPC ਦਰਜ ਸੀ, ਜਿਸ ਵਿੱਚ ਉਸਨੂੰ ਮਿਤੀ 18-11-2022 ਨੂੰ ਮਾਣਯੋਗ ਅਦਾਲਤ ਸ੍ਰੀ ਕਮਲ ਵਰਿੰਦਰ ASJ/ASR ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ।

ਇਸ ਤੋਂ ਇਲਾਵਾ ਦੋਸ਼ੀ ਖ਼ਿਲਾਫ਼ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 66 ਮਿਤੀ 19-03-2021 ਅਧੀਨ ਧਾਰਾ 457, 380, 411, 34 IPC ਤਹਿਤ ਮਾਮਲਾ ਦਰਜ ਸੀ, ਜਿਸ ਵਿੱਚ ਮਿਤੀ 04-10-2025 ਨੂੰ ਮਾਣਯੋਗ ਅਦਾਲਤ ਸ੍ਰੀਮਤੀ ਸਿਮਰਨਜੀਤ ਕੌਰ JMIC/ASR ਵੱਲੋਂ ਉਸਨੂੰ ਭਗੌੜਾ ਐਲਾਨਿਆ ਗਿਆ ਸੀ।

ਪੀ.ਓ. ਸਟਾਫ ਵੱਲੋਂ ਕੀਤੀ ਗਈ ਮੁਸਤੈਦੀ ਭਰੀ ਕਾਰਵਾਈ ਦੌਰਾਨ ਦੋਸ਼ੀ ਨੂੰ 07 ਮਈ 2026 ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button