Breaking NewsNews
Trending

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ ਕਾਰਜ ਸਮਾਜ ਲਈ ਪ੍ਰੇਰਣਾ ਸਰੋਤ : ਡਾ.ਆਤਮ ਸਿੰਘ ਰੰਧਾਵਾ

ਅੰਮ੍ਰਿਤਸਰ, 12 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਆਪਣੀ ਵਿਲੱਖਣ ਸੇਵਾ ਕਾਰਜ਼ ਸ਼ੈਲੀ ਸਦਕਾ ਪੂਰੀ ਦੁਨੀਆਂ ਅੰਦਰ ਵਿਸ਼ੇਸ਼ ਪਛਾਣ ਬਣਾਉਣ ਵਾਲੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ  ਮਨੁੱਖਤਾ ਦੀ ਭਲਾਈ ਲਈ ਜਿੱਥੇ ਅਨੇਕਾਂ ਹੀ ਸੇਵਾ ਪ੍ਰੋਜੈਕਟ ਚਲਾਏ ਜਾ ਰਹੇ ਹਨ ਉੱਥੇ ਹੀ ਉਹ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਅਮੀਰ ਵਿਰਸੇ ਦੇ ਪ੍ਰਚਾਰ,ਪ੍ਰਸਾਰ ਤੇ ਸੰਭਾਲ ਲਈ ਵੀ ਨਿਰੰਤਰ ਯਤਨਸ਼ੀਲ ਹਨ। ਆਪਣੀ ਇਸ ਸੋਚ ਨੂੰ ਅਮਲ ‘ਚ ਲਿਆਉਂਦਿਆਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਪ੍ਰਸਿੱਧ ਅਤੇ ਇਤਿਹਾਸਕ ਵਿੱਦਿਅਕ ਸੰਸਥਾ ਖਾਲਸਾ ਕਾਲਜ ਅੰਮ੍ਰਿਤਸਰ ਦੀ ਲਾਇਬ੍ਰੇਰੀ ਲਈ 500 ਦੇ ਕਰੀਬ ਕਿਤਾਬਾਂ ਭੇਂਟ ਕੀਤੀਆਂ ਗਈਆਂ ਹਨ।

ਟਰੱਸਟ ਵੱਲੋਂ ਧਰਮ, ਸਾਹਿਤ ਤੇ ਖੋਜ਼ ਨਾਲ ਸਬੰਧਤ ਕਿਤਾਬਾਂ ਪ੍ਰਾਪਤ ਕਰਦਿਆਂ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ.ਆਤਮ ਸਿੰਘ ਰੰਧਾਵਾ ਨੇ ਇਸ ਵੱਡੇ ਉਪਰਾਲੇ ਲਈ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਵੱਲੋਂ ਸਿਹਤ ਤੇ ਸਿੱਖਿਆ ਸਮੇਤ ਸਮਾਜ ਦੇ ਹਰੇਕ ਖੇਤਰ ‘ਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਅਨੇਕਾਂ ਨਿਸ਼ਕਾਮ ਸੇਵਾ ਕਾਰਜ਼ਾਂ ਦੇ ਨਾਲ-ਨਾਲ ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ, ਪੰਜਾਬੀ ਸਾਹਿਤ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ, ਪ੍ਰੇਰਣਾਦਾਇਕ ਅਤੇ ਸਮਾਜ ਲਈ ਮਿਸਾਲ ਹਨ। ਉਨ੍ਹਾਂ ਕਿਹਾ ਕਿ ਇਹ ਅਨਮੋਲ ਕਿਤਾਬਾਂ ਨਾ ਸਿਰਫ਼ ਵਿਦਿਆਰਥੀਆਂ ਲਈ ਗਿਆਨ ਦਾ ਖ਼ਜ਼ਾਨਾ ਸਾਬਤ ਹੋਣਗੀਆਂ,ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਇਸ ਮੌਕੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਪ੍ਰੋਫੈਸਰ ਬਾਬਾ ਸਤਨਾਮ ਸਿੰਘ,ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਲਾਇਬ੍ਰੇਰੀਅਨ ਸੁਖਦੇਵ ਸਿੰਘ,ਬਲਜਿੰਦਰ ਸਿੰਘ, ਹਰਸ਼ਰਨ ਸਿੰਘ ਅਤੇ ਕਮਲਜੀਤ ਕੌਰ ਆਦਿ ਵੀ ਮੌਜੂਦ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button