Breaking NewsCrimeNewsPolice News
Trending

ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, 5.5 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ 02 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 20 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ ਅਤੇ 10 ਜਿੰਦਾ ਰੌਂਦ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਅੱਗੇ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਡਿਊਲ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਲਈ ਛਾਪੇਮਾਰੀ ਜਾਰੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button