Breaking NewsEducationKhalsa College/University AmritsarNews
Trending

GNDU ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ ਦਾ ਐਲਾਨ

ਅੰਮ੍ਰਿਤਸਰ, 26 ਮਈ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਯੂਨੀਵਰਸਿਟੀ ਨਾਲ ਸੰਬੰਧਿਤ ਪ੍ਰਾਈਵੇਟ ਕਾਲਜਾਂ, ਐਸੋਸੀਏਟ ਸੰਸਥਾਵਾਂ ਅਤੇ ਯੂਨੀਵਰਸਿਟੀ ਕੈਂਪਸ ਦੀਆਂ 28 ਮਈ 2026 ਨੂੰ ਹੋਣ ਵਾਲੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ ਵੀਰ-ਏ-ਉਲ-ਉਜਾ ਬਹਾਦਰ ਦੀ ਗਜ਼ਟਡ ਛੁੱਟੀ 27 ਮਈ 2026 ਦੀ ਥਾਂ 28 ਮਈ 2026 ਨੂੰ ਕਰਨ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਯੂਨੀਵਰਸਿਟੀ ਅਨੁਸਾਰ ਸੰਬੰਧਿਤ ਪ੍ਰੀਖਿਆਵਾਂ ਹੁਣ 12 ਜੂਨ 2026 (ਸ਼ੁੱਕਰਵਾਰ) ਨੂੰ ਉਸੇ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਯੂਨੀਵਰਸਿਟੀ ਮੇਨ ਕੈਂਪਸ ਅਤੇ ਰੀਜਨਲ ਕੈਂਪਸ ਦੀਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਵੱਖਰੇ ਤੌਰ ’ਤੇ ਜਾਰੀ ਕੀਤੀਆਂ ਜਾਣਗੀਆਂ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button