Breaking NewsNews
Trending

ਨਵੀਆਂ ਵਿਕਸਿਤ ਹੋ ਰਹੀਆਂ 05 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ।

ਅੰਮ੍ਰਿਤਸਰ, 12 ਜੂਨ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਬੱਲਕਲਾਂ, ਪੰਡੋਰੀ ਵੜੈਚ ਵਿਖੇ ਮਜੀਠਾ ਰੋਡ ਅਤੇ ਬੱਲਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ ਚੂੜੀਆਂ ਰੋਡ ਉੱਪਰ ਬਣ ਰਹੀਆਂ 05 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬੱਲਕਲਾਂ, ਪੰਡੋਰੀ ਵੜੈਚ ਅਤੇ ਬੱਲਖੁਰਦ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 09/06/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਥਾਣਾ ਕੰਬੋਅ ਵੱਲੋਂ ਪੁਲਿਸ ਫੋਰਸ ਨਾ ਮਿਲਣ ਦੇ ਬਾਵਜੂਦ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਤੋਂ ਇਲਾਵਾ ਪਿੰਡ ਬੱਲਖੁਰਦ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਨੂੰ ਵਿਭਾਗ ਵੱਲੋਂ ਨੋਟਿਸ ਜਾਰੀ ਕਰਦੇ ਹੋਏ ਕਈ ਵਾਰ ਉਸਾਰੀ ਦਾ ਕੰਮ ਰੋਕਿਆ ਗਿਆ ਸੀ ਜਿਸਦੇ ਬਾਵਜੂਦ ਕਲੋਨੀਕਾਰ ਵੱਲੋਂ ਮੌਕੇ ਤੇ ਉਸਾਰੀ ਦਾ ਕੰਮ ਜਾਰੀ ਰੱਖਿਆ ਜਾ ਰਿਹਾ ਸੀ ਜਿਸ ਕਰਕੇ ਉੱਚ ਅਧਿਕਾਰੀਆਂ ਵੱਲੋਂ ਇਸ ਅਣ-ਅਧਿਕਾਰਤ ਕਲੋਨੀ ਨੂੰ ਢਾਹੁਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ, ਪਰੰਤੂ ਪਬਲਿਕ ਜਮਾਵੜੇ ਅਤੇ ਪੁਲਿਸ ਫੋਰਸ ਨਾ ਮਿਲਣ ਕਾਰਨ ਉਕਤ ਕਲੋਨੀ ਖਿਲਾਫ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕੀ, ਜਿਸ ਦੇ ਚਲਦੇ ਅੱਜ ਦੁਬਾਰਾ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।
ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button