ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਐਂਟੀ ਲਾਰਵਾ ਗਤੀਵਿਧੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ

ਅੰਮ੍ਰਿਤਸਰ, 12 ਜੂਨ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਭਰ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇ ਵੀ ਕਰ ਰਹੀਆ ਹਨ। ਇਸ ਮੌਕੇ ਤੇ ਜਹਾਜਗੜ ਦੇ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ, ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ ਨੇ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸੱਭ ਦੀ ਇਹ ਜਿੰਮੇਵਾਰੀ ਬਣਦੀ ਹੈ, ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ। ਇਸ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।
ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਿੱਤਾ ਜਾਏ, ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀਆਂ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਕੀਤਾ ਜਾਵੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜਿਲ੍ਹਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਮੁਫ਼ਤ ਚੈਕ-ਅੱਪ ਅਤੇ ਇਲਾਜ ਕਰਵਾਉਣ। ਇਸ ਤੋਂ ਪਹਿਲਾਂ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਪੈਂਫਲਿਟ ਵੰਡੇ ਗਏ।
ਇਸ ਮੌਕੇ ਤੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਐਸ ਆਈ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ. ਹਰਮੀਤ ਸਿੰਘ, ਬਿਕਰਮਜੀਤ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ, ਫੀਲਡ ਵਰਕਰਸ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।



