Breaking NewsNews
Trending

ਕਮਿਸ਼ਨਰ ਪੁਲਿਸ ਵੱਲੋਂ ਬੱਸ ਸਟੈਂਡ ਪੁਲਿਸ ਚੌਕੀ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 18 ਜੂਨ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਵੱਲੋਂ ਬੱਸ ਸਟੈਂਡ ਵਿਖੇ ਨਵੀਂ ਪੁਲਿਸ ਚੌਕੀ ਦਾ ਰਸਮੀ ਉਦਘਾਟਨ ਕੀਤਾ ਗਿਆ।

ਇਸ ਮੌਕੇ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਬੱਸ ਸਟੈਂਡ ਸ਼ਹਿਰ ਦਾ ਇੱਕ ਮਹੱਤਵਪੂਰਨ ਅਤੇ ਰੁਝੇਵੇਂ ਵਾਲਾ ਸਥਾਨ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਯਾਤਰੀਆਂ ਦੀ ਆਵਾਜਾਈ ਹੁੰਦੀ ਹੈ। ਨਵੀਂ ਪੁਲਿਸ ਚੌਕੀ ਦੇ ਕਾਰਜਸ਼ੀਲ ਹੋਣ ਨਾਲ ਯਾਤਰੀਆਂ ਦੀ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਅਪਰਾਧ ਰੋਕਥਾਮ ਵਿੱਚ ਹੋਰ ਸੁਧਾਰ ਆਵੇਗਾ।

ਉਨ੍ਹਾਂ ਕਿਹਾ ਕਿ ਇਹ ਚੌਕੀ ਪੁਲਿਸ ਦੀ ਤੁਰੰਤ ਪ੍ਰਤੀਕਿਰਿਆ ਸਮਰੱਥਾ ਨੂੰ ਵਧਾਏਗੀ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।

ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਬੱਸ ਸਟੈਂਡ ਇਲਾਕੇ ਵਿੱਚ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਨਿਯਮਿਤ ਤਾਇਨਾਤੀ, ਸੀਸੀਟੀਵੀ ਨਿਗਰਾਨੀ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ।

ਉਨ੍ਹਾਂ ਆਮ ਲੋਕਾਂ ਅਤੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਲਾਵਾਰਿਸ ਵਸਤੂ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ।

ਇਸ ਮੌਕੇ ਪੁਲਿਸ ਦੇ ਸੀਨੀਅਰ ਅਧਿਕਾਰੀ, ਸ਼੍ਰੀ ਆਲਮ ਵਿਜੇ ਸਿੰਘ ਡੀਸੀਪੀ ਕਾਨੂੰਨ ਵਿਵਸਥਾ, ਅੰਮ੍ਰਿਤਸਰ, ਸ੍ਰੀ ਹਰਪਾਲ ਸਿੰਘ ਏਡੀਸੀਪੀ ਸੀਟੀ 3,ਅੰਮ੍ਰਿਤਸਰ, ਸ੍ਰੀ ਰਵਿੰਦਰ ਸਿੰਘ ਏਸੀਪੀ ਈਸਟ ਅਤੇ ਜੋਨ 3 ਦੇ ਐਸਐਚਓਜ਼, ਅਤੇ ਸਥਾਨਕ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button