Breaking NewsNewsPolitical News
Trending

ਸੰਨੀ ਸਾਹੋਤਾ ਬਣੇ ਜ਼ਿਲ੍ਹਾ ਉਪ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ

ਅੰਮ੍ਰਿਤਸਰ, 19 ਜੂਨ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ Amarinder Singh Raja Warring ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਪੂਰਬੀ ਦੇ ਇੰਚਾਰਜ, ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ Jasbir Singh Dimpa ਵੱਲੋਂ ਨਿਊ ਅੰਮ੍ਰਿਤਸਰ ਦਫ਼ਤਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਇਸ ਮੌਕੇ ਹਲਕਾ ਪੂਰਬੀ ਦੇ ਇੰਚਾਰਜ ਸਰਦਾਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਸੰਨੀ ਸਾਹੋਤਾ ਦੀ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸੰਨੀ ਸਾਹੋਤਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button