ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤਾ ਸਨਮਾਨਿਤ

ਅੰਮ੍ਰਿਤਸਰ, 17 ਅਗਸਤ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਹੇਠ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਦਫ਼ਤਰ ਸਿਵਲ ਸਰਜਨ, ਅੰਮ੍ਰਿਤਸਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ।
ਇਸ ਉਪਰੰਤ ਗੁਰੂ ਨਾਨਕ ਸਟੇਡੀਅਮ, ਗਾਂਧੀ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਮਾਣਯੋਗ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਜੀ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪਾਲ ਸਿੰਘ, ਡਾ. ਮੋਨਾ ਚੱਤਰਥ, ਡਾ. ਰਜੀਵ ਠਕੁਰਾਲ, ਡਾ. ਵਨੀਤ ਕੌਰ, ਡਾ. ਸਾਮੀਆ ਕੋਹਲੀ, ਵਰਿੰਦਰ ਰੰਧਾਵਾ, ਪੂਨਮ ਸੈਣੀ, ਫਤਿਹਦੀਪ ਸਿੰਘ ਅਤੇ ਸੰਦੀਪ ਕੌਰ ਆਦਿ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਡੀ.ਡੀ.ਐੱਚ.ਓ. ਡਾ. ਜਗਨਜੋਤ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨਜੀਤ ਸਿੰਘ ਰਟੌਲ, ਡੀ.ਐੱਮ.ਸੀ. ਡਾ. ਸਰਬਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਨੀਸ਼ ਕੁਮਾਰ ਅਤੇ ਡਾ. ਪ੍ਰੀਤਵਿੰਨ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਰਦੀਪ ਸਿੰਘ, ਸੁਪਰਡੈਂਟ ਸੰਜੀਵ ਸ਼ਰਮਾ, ਸੁਮੀਤ ਸ਼ਰਮਾ, ਹਰਪਿੰਦਰ ਸਿੰਘ, ਸੁਖਮਨਦੀਪ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਸਨਮਾਨਿਤ ਕੀਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।



