ਹਲਕਾ ਪੂਰਬੀ ਦੇ ਲੋਕਾਂ ਨਾਲ ਆਪਣੇ ਦਫ਼ਤਰ ਵਿੱਚ ਮਿਲੇ ਦਿਨੇਸ਼ ਬੱਸੀ, ਸਮੱਸਿਆਵਾਂ ਸੁਣੀਆਂ; ਹੱਲ ਲਈ ਹਰਸੰਭਵ ਯਤਨ ਦਾ ਭਰੋਸਾ

ਅੰਮ੍ਰਿਤਸਰ, 23 ਅਗਸਤ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਪੂਰਬੀ ਦੇ ਲੋਕਾਂ ਅਤੇ ਪਤਵੰਤੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਮੁਲਾਕਾਤ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ, ਗੰਦੇ ਪਾਣੀ ਦੀ ਨਿਕਾਸੀ, ਟੁੱਟੀਆਂ ਸੜਕਾਂ, ਖਰਾਬ ਸਟਰੀਟ ਲਾਈਟਾਂ ਸਮੇਤ ਇਲਾਕੇ ਨਾਲ ਸਬੰਧਤ ਕਈ ਸਮੱਸਿਆਵਾਂ ਤੋਂ ਦਿਨੇਸ਼ ਬੱਸੀ ਨੂੰ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਕਈ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨੇਸ਼ ਬੱਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਤਰਜੀਹ ਦੇ ਆਧਾਰ ’ਤੇ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕਾ ਪੂਰਬੀ ਦੇ ਵਿਕਾਸ ਲਈ ਹਰਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕਾ ਪੂਰਬੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਲਾਕੇ ਵਿੱਚ ਨਵੇਂ ਵਿਕਾਸ ਪ੍ਰੋਜੈਕਟ ਲਿਆਉਣ, ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦਾ ਉਦੇਸ਼ ਹਲਕਾ ਪੂਰਬੀ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਲੋਕਾਂ ਨੂੰ ਸੁਵਿਧਾਜਨਕ ਅਤੇ ਵਿਕਸਤ ਮਾਹੌਲ ਮੁਹੱਈਆ ਕਰਵਾਉਣਾ ਹੈ।
ਦਿਨੇਸ਼ ਬੱਸੀ ਨੇ ਕਿਹਾ ਕਿ ਹਲਕਾ ਪੂਰਬੀ ਦੇ ਲੋਕਾਂ ਨਾਲ ਉਨ੍ਹਾਂ ਦਾ ਲਗਾਤਾਰ ਸੰਪਰਕ ਬਣਿਆ ਹੋਇਆ ਹੈ ਅਤੇ ਲੋਕਾਂ ਦੀ ਆਵਾਜ਼ ਨੂੰ ਹਰ ਪੱਧਰ ’ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ।ਇਸ ਮੌਕੇ ਕੌਂਸਲਰ ਸ਼ਿੰਦਰ ਬਿਰਲਾਨ, ਕਾਂਗਰਸੀ ਆਗੂ ਸੰਜੀਵ ਟਾਂਗਰੀ, ਕੌਂਸਲਰ ਰਮਨ ਰੰਮੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।



