ਸਰੂਪ ਰਾਣੀ ਗਵਰਨਮੈਂਟ ਗਰਲਜ਼ ਕਾਲਜ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਹਰਿਆਵਲ ਮੰਚ ਵੱਲੋਂ ਪੌਦਾਰੋਪਣ ਮੁਹਿੰਮ ਆਯੋਜਿਤ:- ਇੰਜ ਦਲਜੀਤ ਸਿੰਘ ਕੋਹਲੀ

ਅੰਮ੍ਰਿਤਸਰ, 26 ਅਗਸਤ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਅਮ੍ਰਿਤਸਰ ਹਰਿਆਵਲ ਮੰਚ ਦੇ ਪ੍ਰਧਾਨ ਇੰਜ ਦਲਜੀਤ ਸਿੰਘ ਕੋਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਣ ਸੰਭਾਲ ਅਤੇ ਹਰਿਆਵਲ ਵਧਾਉਣ ਦੇ ਉਦੇਸ਼ ਨਾਲ ਅੱਜ ਅੰਮ੍ਰਿਤਸਰ ਹਰਿਆਵਲ ਮੰਚ ਵੱਲੋਂ ਸਰੂਪ ਰਾਣੀ ਗਵਰਨਮੈਂਟ ਗਰਲਜ਼ ਕਾਲਜ, ਅੰਮ੍ਰਿਤਸਰ ਵਿੱਚ ਪੌਦਾਰੋਪਣ ਮੁਹਿੰਮ ਚਲਾਈ ਗਈ। ਇਸ ਦੌਰਾਨ ਬੇਲ ਪੱਤਰ, ਕਿੱਕਰ, ਮੌਲਸਰੀ, ਅੰਜੀਰ, ਜਟਰੋਫਾ, ਇਮਲੀ ਅਤੇ ਪੁੱਤਰ ਜੀਵਾ ਆਦਿ ਦੇ ਪੌਦੇ ਲਗਾਏ ਗਏ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਮੈਡਮ ਕਿਰਨਜੀਤ ਕੌਰ ਬੱਲ, ਮੈਡਮ ਮੀਨਾ ਬੱਗਾ, ਮੈਡਮ ਰੂਚੀ ਸ਼ਰਮਾ, ਰਵਿੰਦਰਜੀਤ ਕੌਰ, ਕੋਮਲ ਰੋਹੇਲਾ, ਮੈਡੀਕਲ ਵਿਭਾਗ ਦੀਆਂ ਵਿਦਿਆਰਥਣਾਂ ਅਤੇ ਅੰਮ੍ਰਿਤਸਰ ਹਰਿਆਵਲ ਮੰਚ ਵੱਲੋਂ ਡਾ. ਨਿਰਮਲ ਸਿੰਘ ਆਨੰਦ ਸੀਨੀ ਮੀਤ ਪ੍ਰਧਾਨ, ਸ੍ਰੀ ਅਵਤਾਰ ਸਿੰਘ ਬੁੱਟਰ, ਇੰਜੀ. ਜਤਿੰਦਰ ਲਖਨਪਾਲ, ਸ੍ਰੀ ਕਿਰਪਾਲ ਸਿੰਘ ਬੱਬਰ, ਵਿਨੇ ਕੁਮਾਰ ਅਤੇ ਸ੍ਰੀ ਮਨਦੀਪ ਸਿੰਘ ਹਾਜ਼ਰ ਸਨ।
ਅੰਮ੍ਰਿਤਸਰ ਹਰਿਆਵਲ ਮੰਚ ਦੇ ਪ੍ਰਧਾਨ ਇੰਜੀ. ਦਲਜੀਤ ਸਿੰਘ ਕੋਹਲੀ ਨੇ ਵਿਦਿਆਰਥਣਾਂ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਦੇ ਮਹੱਤਵਪੂਰਨ ਮੌਕਿਆਂ ‘ਤੇ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਆਲਮੀ ਜਲਵਾਯੂ ਤਬਦੀਲੀ ਦੇ ਪ੍ਰਭਾਵਾਂ ਨੂੰ ਘਟਾਇਆ ਜਾ ਸਕਦਾ ਹੈ ਅਤੇ ਪ੍ਰਦੂਸ਼ਿਤ ਵਾਤਾਵਰਣ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ।
ਮੈਡਮ ਕਿਰਨਜੀਤ ਕੌਰ ਬੱਲ ਨੇ ਅੰਮ੍ਰਿਤਸਰ ਹਰਿਆਵਲ ਮੰਚ ਦੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿੱਖਿਆਦਾਇਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਇੰਜੀ. ਜਤਿੰਦਰ ਲਖਨਪਾਲ ਅਤੇ ਸ੍ਰੀ ਕਿਰਪਾਲ ਸਿੰਘ ਬੱਬਰ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਡਾ. ਨਿਰਮਲ ਸਿੰਘ ਆਨੰਦ ਅਤੇ ਸ੍ਰੀ ਅਵਤਾਰ ਸਿੰਘ ਬੁੱਟਰ ਨੇ ਪਾਣੀ ਦੀ ਸੰਭਾਲ ਅਤੇ ਬਚਤ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਪ੍ਰੋਗਰਾਮ ਦੌਰਾਨ ਮਨਦੀਪ ਸਿੰਘ ਨੇ ਵਿਦਿਆਰਥਣਾਂ ਨੂੰ ਰੁੱਖਾਂ ਦੀ ਮਹੱਤਤਾ, ਵਾਤਾਵਰਣ ਸੰਰੱਖਣ ਅਤੇ ਪਾਣੀ ਬਚਾਉਣ ਸਬੰਧੀ ਜਾਗਰੂਕ ਵੀ ਕੀਤਾ ਗਿਆ।



