ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 04 ਕਾਬੂ, 06 ਚੋਰੀਸ਼ੁਦਾ ਵਾਹਨ ਬਰਾਮਦ

ਅੰਮ੍ਰਿਤਸਰ, 27 ਅਗਸਤ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਸ੍ਰੀ ਹਰਮਨਬੀਰ ਸਿੰਘ ਗਿੱਲ, IPS,ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਸ੍ਰੀ ਸਿਰੀਵੇਨੇਲਾ, ਆਈਪੀਐਸ, ਏਡੀਸੀਪੀ ਸਿਟੀ 2, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਗਗਨਦੀਪ ਸਿੰਘ, ਏ.ਸੀ.ਪੀ. ਉੱਤਰੀ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਰਾਕੇਸ਼ ਕੁਮਾਰ, ਮੁੱਖ ਅਫਸਰ ਥਾਣਾ ਮਜੀਠਾ ਰੋਡ ਦੀ ਪੁਲਿਸ ਪਾਰਟੀ ਏ.ਐਸ.ਆਈ. ਜਗਦੀਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨੂੰ ਮੋਟਰਸਾਈਕਲ ਤੇ ਐਕਟੀਵਾ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।
ਪੁਲਿਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 04 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 01 ਐਕਟਿਵਾ ਅਤੇ 05 ਮੋਟਰਸਾਈਕਲ, ਕੁੱਲ 06 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਗਏ ਹਨ।
ਥਾਣਾ ਮਜੀਠਾ ਰੋਡ, ਅੰਮ੍ਰਿਤਸਰ ਸ਼ਹਿਰ ਤਹਿਤ ਕਾਰਵਾਈ ਕਰਦਿਆਂ ਏ.ਐਸ.ਆਈ. ਜਗਦੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਸਬੰਧੀ ਟਰੀਲੀਅਮ ਮਾਲ ਤੋਂ ਮੈਡੀਕਲ ਕਾਲਜ ਵੱਲ ਜਾ ਰਹੀ ਸੀ।
ਇਸ ਦੌਰਾਨ ਮੈਡੀਕਲ ਕਾਲਜ ਦੇ ਗੇਟ ਨੇੜੇ ਪੁਲਿਸ ਪਾਰਟੀ ਨੂੰ ਇੱਕ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਅਚਾਨਕ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਉਨ੍ਹਾਂ ਦੀ ਪਛਾਣ *ਪ੍ਰੀਤਪਾਲ ਅਤੇ ਪ੍ਰੀਤ ਵਜੋਂ ਹੋਈ।
ਐਕਟਿਵਾ ਦੇ ਕਾਗਜ਼ਾਤ ਸਬੰਧੀ ਪੁੱਛਗਿੱਛ ਕਰਨ ’ਤੇ ਨੌਜ਼ਵਾਨਾਂ ਨੇ ਦੱਸਿਆ ਕਿ ਇਹ ਐਕਟਿਵਾ ਉਨ੍ਹਾਂ ਨੇ ਕਰੀਬ ਸ਼ਹਿਰ ਵਿੱਚੋਂ ਚੋਰੀ ਕੀਤੀ ਸੀ।* ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਦੀ ਨਿਸ਼ਾਨਦੇਹੀ ’ਤੇ *01 ਐਕਟਿਵਾ ਅਤੇ 02 ਮੋਟਰਸਾਈਕਲ* ਹੋਰ ਬਰਾਮਦ ਕੀਤੇ ਗਏ।
ਦੌਰਾਨੇ ਪੁੱਛਗਿੱਛ ਸਾਹਮਣੇ ਆਏ ਇਹਨਾਂ ਦੇ ਦੋ ਹੋਰ ਦੋਸ਼ੀਆਂ ਮਾਨਵ ਸਿੰਘ ਅਤੇ ਬੱਬਲੂ ਉਰਫ਼ ਸੁਖਦੇਵ ਸਿੰਘ ਉਰਫ਼ ਬੱਲੂ ਉਰਫ਼ ਜੈਜੀ ਨੂੰ ਪੁਲਿਸ ਵੱਲੋਂ ਮਿਤੀ 24.08.2026 ਨੂੰ ਗ੍ਰਿਫਤਾਰ ਕੀਤਾ ਗਿਆ।* ਉਨ੍ਹਾਂ ਦੀ ਪੁੱਛਗਿੱਛ ਅਤੇ *ਨਿਸ਼ਾਨਦੇਹੀ ’ਤੇ 03 ਚੋਰੀਸ਼ੁਦਾ ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ।
ਪੁਲਿਸ ਵੱਲੋਂ ਗ੍ਰਿਫਤਾਰ ਮੁਲਜ਼ਮਾ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਹੋਰ ਵਾਹਨ ਚੋਰੀ ਦੀਆਂ ਵਾਰਦਾਤਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਸਬੰਧੀ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।



