ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ, ਲੰਬਿਤ ਕੇਸਾਂ ਦੇ ਨਿਪਟਾਰੇ ’ਤੇ ਜ਼ੋਰ

ਅੰਮ੍ਰਿਤਸਰ, 11 ਸਤੰਬਰ 2026: ਸੁਖਬੀਰ ਸਿੰਘ,ਅਭਿਨੰਦਨ ਸਿੰਘ
ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਥਾਣਿਆਂ ਵਿੱਚ ਲੰਬਿਤ ਪਏ ਕੇਸਾਂ, ਵਹੀਕਲਾਂ ਦੀ ਡਿਸਪੋਜ਼ਲ ਅਤੇ ਵੱਖ-ਵੱਖ ਮਾਮਲਿਆਂ ਵਿੱਚ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਸਬੰਧੀ ਕਾਰਵਾਈ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਸੁਰੱਖਿਆ ਪ੍ਰਬੰਧਾਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੰਬਿਤ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਪੁਲਿਸ ਵਿਭਾਗ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਕੀਤੀ ਜਾਵੇ।
ਪੁਲਿਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਪੁਲਿਸ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ।



