
ਅੰਮ੍ਰਿਤਸਰ, 18 ਸਤੰਬਰ 2026: ਅਭਿਨੰਦਨ ਸਿੰਘ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਓ. ਸਟਾਫ ਅੰਮ੍ਰਿਤਸਰ ਨੂੰ ਅਹਿਮ ਸਫਲਤਾ ਹਾਸਲ ਹੋਈ ਹੈ।
ਏ.ਐਸ.ਆਈ. ਹਰੀਸ਼ ਕੁਮਾਰ, ਇੰਚਾਰਜ ਪੀ.ਓ. ਸਟਾਫ ਅੰਮ੍ਰਿਤਸਰ, ਵੱਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕਰਨ ਸਿੰਘ ਉਰਫ਼ ਲੱਲੀ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।
ਉਕਤ ਦੋਸ਼ੀ ਪਹਿਲਾਂ ਮੁਹੱਲਾ ਗੰਡਾ ਸਿੰਘ ਕਲੋਨੀ, ਮਜੀਠਾ ਰੋਡ, ਅੰਮ੍ਰਿਤਸਰ ਦਾ ਵਸਨੀਕ ਸੀ ਅਤੇ ਇਸ ਸਮੇਂ ਸ਼ਰਮਾ ਬਿਲਡਿੰਗ ਮਟੀਰੀਅਲ, ਸੰਤ ਨਗਰ, ਧੁੱਪਸੜੀ, ਵੇਰਕਾ, ਅੰਮ੍ਰਿਤਸਰ ਨੇੜੇ ਰਹਿ ਰਿਹਾ ਸੀ।
ਦੋਸ਼ੀ ਵਿਰੁੱਧ ਮੁਕੱਦਮਾ ਨੰਬਰ 268 ਮਿਤੀ 03-10-2019, ਜੁਰਮ 379-B IPC, ਥਾਣਾ ਸਦਰ ਅੰਮ੍ਰਿਤਸਰ ਦਰਜ ਹੈ। ਮਾਣਯੋਗ ਅਦਾਲਤ ASJ/FTC/JSC, ਅੰਮ੍ਰਿਤਸਰ ਵੱਲੋਂ ਮਿਤੀ 15-10-2025 ਨੂੰ ਉਕਤ ਦੋਸ਼ੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਤਹਿਤ ਅੱਜ ਮਿਤੀ 18-09-2026 ਨੂੰ ਉਕਤ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਭਗੌੜੇ ਅਤੇ ਲੋੜੀਂਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ।



