Breaking News
Trending
ਅੰਮ੍ਰਿਤਸਰ ਵਿੱਚ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਵੱਖ-ਵੱਖ ਇਲਾਕਿਆਂ ਵਿੱਚ ਚਲਾਇਆ CASO ਆਪ੍ਰੇਸ਼ਨ
ਅੰਮ੍ਰਿਤਸਰ,10 ਅਕਤੂਬਰ 2026 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਕੋਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ ਗਿਆ।
ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਵੱਖ-ਵੱਖ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਕਾਰਵਾਈ ਦਾ ਮਕਸਦ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਨਸ਼ਾ ਤਸਕਰੀ ਨੂੰ ਰੋਕਣਾ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਹੈ।
ਕਮਿਸ਼ਨਰੇਟ ਪੁਲਿਸ ਵੱਲੋਂ ਅਜਿਹੇ ਵਿਸ਼ੇਸ਼ ਆਪ੍ਰੇਸ਼ਨਾਂ ਰਾਹੀਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਵਧਾਉਣ ਅਤੇ ਸ਼ੱਕੀ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


