ਪਰਵਿੰਦਰ ਸਿੰਘ ਝੋਟਾ ਦੇ ਸਬੰਧ ‘ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਐਮ ਐਲ ਏ ਜੀਵਨਜੋਤ ਕੌਰ ਅਤੇ ਜਸਬੀਰ ਸਿੰਘ ਸੰਧੂ ਦੇ ਦਫ਼ਤਰ ਤੇ ਘਰ ਦੇ ਬਾਹਰ ਚਿਪਕਾਏ ਗਏ ‘ਲਾਹਨਤ
ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸਮੁੱਚੀਆਂ ਜਥੇਬੰਦੀਆਂ ਵੱਲੋਂ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ‘ਲਾਹਨਤ ਪੱਤਰ’ ਸੌਂਪਣ ਦੇ ਐਲਾਨ ਦਾ ਸਮਰਥਨ ਕਰਦਿਆਂ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਅਤੇ ਹਲਕਾ ਪੱਛਮੀ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਅਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਜਿਸ ਵਿੱਚ ਮੁੱਖ ਤੌਰ ਤੇ ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਗੁਰਦੇਵ ਸਿੰਘ ਜੱਜੀ, ਸ੍ਰ ਜਰਮਨਦੀਪ ਸਿੰਘ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਰਘੁਬੀਰ ਸਿੰਘ, ਬੀਬੀ ਸਤਿੰਦਰ ਕੌਰ, ਸ੍ਰ ਜਸਬੀਰ ਸਿੰਘ ਵਡਾਲੀ, ਸ੍ਰ ਰਣਜੀਤ ਸਿੰਘ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਸ੍ਰ ਸ਼ਾਹਜੀਤ ਸਿੰਘ ਬੱਲ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਪ੍ਰੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਬਾਬਾ ਕੁਲਵਿੰਦਰ ਸਿੰਘ, ਭਾਈ ਲਵਜੀਤ ਸਿੰਘ ਖ਼ਾਲਸਾ, ਸ੍ਰ ਸੰਦੀਪ ਸਿੰਘ ਗੁੰਮਟਾਲਾ, ਡਾਕਟਰ ਬਰਿੰਦਰ ਸਿੰਘ, ਸ੍ਰ ਸੁਰਿੰਦਰ ਸਿੰਘ ਸੈਣੀ, ਸ੍ਰ ਗੁਰਸਾਗਰ ਸਿੰਘ ਅਤੇ ਵਿਦਿਆਰਥੀ ਜਥੇਬੰਦੀ ਸੱਥ ਤੋਂ ਸ੍ਰ ਜਸਪਾਲ ਸਿੰਘ, ਸ੍ਰ ਅਕਾਸ਼ਬੀਰ ਸਿੰਘ, ਸ੍ਰ ਧਰਮਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸ੍ਰ ਸਹਿਜਪ੍ਰੀਤ ਸਿੰਘ, ਸ੍ਰ ਗਗਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸਾਹਿਬਾਨ ਹਾਜਰ ਸਨ।ਪਾਰਟੀ ਵੱਲੋਂ ਹਲਕਾ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਦੀ ਰਿਹਾਇਸ਼ ਦੇ ਬਾਹਰ ਅਤੇ ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਦਫ਼ਤਰ ਦੇ ਬਾਹਰ ਪਹੁੰਚ ਕੇ ‘ਲਾਹਨਤ ਪੱਤਰ’ ਚਿਪਕਾਏ ਗਏ ਪਰੰਤੂ ਵਿਧਾਇਕਾ ਜੀਵਨਜੋਤ ਕੌਰ ਆਪਣੇ ਘਰ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਆਪਣੇ ਦਫ਼ਤਰ ਨਹੀਂ ਮਿਲੇ। ਇਸ ਦੌਰਾਨ ਸੰਗਤ ਨੇ ਵੱਡੇ ਕਾਫ਼ਲੇ ਦੇ ਰੂਪ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਦੇ ਵਿਰੁੱਧ, ਮੌਜੂਦਾ ਐਮ ਐਲ ਏਆਂ ਦੇ ਵਿਰੁੱਧ, ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਦੋਵੇਂ ਥਾਵਾਂ ’ਤੇ ਬੈਰੀਕੇਡਿੰਗ ਵੀ ਕੀਤੀ ਗਈ, ਪਰ ਸੰਗਤ ਨੇ ਪੂਰਨ ਅਨੁਸ਼ਾਸਨ ਬਣਾਈ ਰੱਖਦਿਆਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣਾ ਰੋਸ ਦਰਜ ਕਰਵਾਇਆ। ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਪਾਰਟੀ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ ਅਤੇ ਅੱਗੇ ਵੀ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।



