Breaking News

ਕੌਂਸਲਰ ਵਿਕਾਸ ਗਿੱਲ ਨੂੰ ਭਾਜਪਾ ਪੰਜਾਬ ਐੱਸ.ਸੀ. ਮੋਰਚਾ ਦਾ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਅੰਮ੍ਰਿਤਸਰ ਵਾਸੀਆਂ ਵੱਲੋਂ ਨਿੱਘਾ ਸਵਾਗਤ

ਅੰਮ੍ਰਿਤਸਰ: (Manjeet Singh)
ਕੌਂਸਲਰ ਵਿਕਾਸ ਗਿੱਲ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐੱਸ.ਸੀ. ਮੋਰਚਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਅੰਮ੍ਰਿਤਸਰ ਪਹੁੰਚਣ ’ਤੇ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਵਿਕਾਸ ਗਿੱਲ ਸੈਂਟਰਲ ਹਲਕੇ ਦੇ ਵਾਰਡ ਨੰਬਰ 68 ਤੋਂ ਕੌਂਸਲਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਐੱਸ.ਸੀ. ਮੋਰਚਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਕਾਸ ਗਿੱਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਭਰੋਸਾ ਕਰਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ, ਜਿਸ ਲਈ ਉਹ ਧੰਨਵਾਦੀ ਹਨ।

ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਬਤੌਰ ਕੌਂਸਲਰ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਹੁਣ ਪਾਰਟੀ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦਿਨ-ਰਾਤ ਮਿਹਨਤ ਕਰਕੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕਰਨਗੇ।

ਵਿਕਾਸ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਜਿਸ ਤਰ੍ਹਾਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ, ਉਸ ਲਈ ਉਹ ਸਾਰਿਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਆਪਣੇ ਵੋਟਰਾਂ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਹਮੇਸ਼ਾ ਕਾਇਮ ਰੱਖਣਗੇ ਅਤੇ ਪਾਰਟੀ ਹਾਈਕਮਾਂਡ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਕਪੂਰ, ਸਰਬਜੀਤ ਸੈਂਡੀ, ਰਾਕੇਸ਼ ਭੱਟੀ, ਬਿੱਲਾ ਭੱਟੀ, ਡਾ. ਨਰੇਸ਼ ਭਗਤ, ਬੌਬੀ ਭਗਤ, ਸਰੀਨ ਗਿੱਲ, ਰਾਜਨ ਰੰਧਾਵਾ, ਵਿਸ਼ਾਲ ਗਿੱਲ, ਪਾਰੁਲ ਰੰਧਾਵਾ, ਮਾਨਾ ਜੀ, ਬੌਬੀ ਗਿੱਲ, ਅਰੁਣ ਸ਼ਰਮਾ, ਮਾਨਸਦੀਪ ਸਿੰਘ, ਸੋਮੇਸ਼ ਸਿੰਘ, ਤਰੀਸ਼ਦੀਪ ਸਿੰਘ, ਹਿਊਮੈਨਿਟੀ ਫ਼ੋਰਐਵਰ ਐਨਜੀਓ ਤੋਂ ਸ਼ਮੀਰ ਜੀ, ਬਟਾਲਾ ਨੈਸ਼ਨਲ ਵਾਲਮੀਕਿ ਸਭਾ ਦੇ ਪ੍ਰਧਾਨ ਹਿਮਾਂਸ਼ੂ ਮਲਹੋਤਰਾ, ਐਡਵੋਕੇਟ ਵਿਕਰਮ ਲੰਕੇਸ਼ ਸਮੇਤ ਹੋਰ ਕਈ ਸਾਥੀ ਮੌਜੂਦ ਸਨ।

Related Articles

2

Back to top button