ਲੁਧਿਆਣਾ ਵਿਖੇ 101 ਜ਼ਰੂਰਤਮੰਦ ਵਿਦਿਆਰਥਣਾਂ ਨੂੰ 1000-1000 ਰੁਪਏ ਦੀ ਸਿੱਖਿਆ ਸਹਾਇਤਾ ਦਿੱਤੀ ਜਾਵੇਗੀ
ਸਿਲਵਰ ਸਮਾਜ ਸੇਵਾ ਸੋਸਾਇਟੀ (ਰਜਿਸਟਰਡ), ਲੁਧਿਆਣਾ ਵੱਲੋਂ ਐਤਵਾਰ, 1 ਨਵੰਬਰ 2026 ਨੂੰ 154ਵਾਂ ਚੈੱਕ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ।
ਸਿਲਵਰ ਸਿਲਵਰ ਸਮਾਜ ਸੇਵਾ ਸੋਸਾਇਟੀ (ਰਜਿਸਟਰਡ), ਲੁਧਿਆਣਾ ਵੱਲੋਂ ਐਤਵਾਰ, 1 ਨਵੰਬਰ 2026 ਨੂੰ 154ਵਾਂ ਚੈੱਕ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ 101 ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਿੱਖਿਆ ਲਈ 1000-1000 ਰੁਪਏ ਦੀ ਆਰਥਿਕ ਸਹਾਇਤਾ ਚੈੱਕਾਂ ਰਾਹੀਂ ਦਿੱਤੀ ਜਾਵੇਗੀ।
ਸੋਸਾਇਟੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮਾਗਮ ਗੁਰੂ ਨਾਨਕ ਦੇਵ ਭਵਨ, ਸੋਹਨ ਲਾਲ ਮਹਰਾ ਆਡੀਟੋਰੀਅਮ (ਮਿੰਨੀ ਆਡੀਟੋਰੀਅਮ), ਨੇੜੇ ਭਾਰਤ ਨਗਰ ਚੌਕ, ਲੁਧਿਆਣਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਇਆ ਜਾਵੇਗਾ।
ਸਮਾਗਮ ਦੌਰਾਨ ਨੀਤੂ ਖੰਨਾ (ਬ੍ਰਹਮਾ ਕੁਮਾਰਿਸ) ਵੱਲੋਂ ਸਵੇਰੇ 10 ਤੋਂ 10:30 ਵਜੇ ਤੱਕ ਪ੍ਰਵਚਨ ਕੀਤੇ ਜਾਣਗੇ। ਇਸ ਤੋਂ ਬਾਅਦ ਸਵੇਰੇ 10:30 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰੋਕੇ ਸੰਗੀਤ ਦਾ ਪ੍ਰੋਗਰਾਮ ਹੋਵੇਗਾ ਅਤੇ ਦੁਪਹਿਰ 12 ਤੋਂ 1 ਵਜੇ ਤੱਕ 154ਵਾਂ ਚੈੱਕ ਵੰਡ ਸਮਾਰੋਹ ਕਰਵਾਇਆ ਜਾਵੇਗਾ।
ਇਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਿਸ਼ੇਸ਼ ਮਹਿਮਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੋਸਾਇਟੀ ਦਾ ਮੁੱਖ ਉਦੇਸ਼ ਜ਼ਰੂਰਤਮੰਦ ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣਾ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਣਾ ਹੈ।
ਸੋਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ
ਗਈ ਹੈ।



