ਪਿੰਡ ਬਹਾਦਰ ਕੇ ਗਊਸ਼ਾਲਾ ਵਾਲੀ ਰੋਡ ਸੀਵਰੇਜ ਦਾ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਓਵਰਫਲੋ, ਲੋਕ ਪ੍ਰੇਸ਼ਾਨ; ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ
ਪਿੰਡ ਬਹਾਦਰ ਕੇ ਗਊਸ਼ਾਲਾ ਵਾਲੀ ਰੋਡ ਸੀਵਰੇਜ ਦਾ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਓਵਰਫਲੋ, ਲੋਕ ਪ੍ਰੇਸ਼ਾਨ; ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ

ਜਸਦੀਪ ਵਰਤੀਆ ਪੰਜਾਬ ਦਰਪਣ ਨਿਉਜ ਲੁਧਿਆਣਾ
ਇਲਾਕੇ ਵਿੱਚ ਸੀਵਰੇਜ ਦਾ ਪਾਣੀ ਓਵਰਫਲੋ ਹੋਣ ਕਾਰਨ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਵਹਿ ਰਿਹਾ ਹੈ, ਜਿਸ ਕਾਰਨ ਕਈ ਮੁਹੱਲਿਆਂ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸੜਕ ਰਾਮ ਆਸਰਾ, ਬਾਜ਼ੀਗਰ ਮੁਹੱਲਾ ਅਤੇ ਸਮੇਤ ਕਈ ਇਲਾਕਿਆਂ ਨੂੰ ਜੋੜਦੀ ਹੈ।
ਸੜਕ ‘ਤੇ ਵਹਿ ਰਹੇ ਗੰਦੇ ਅਤੇ ਕੈਮੀਕਲ ਵਾਲੇ ਪਾਣੀ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਲਾਕਾ ਵਾਸੀਆਂ ਵਿਕੀ ਰਾਮ ਲਛਮਣ ਸੋਨੂ ਰਾਜੂ ਵਿਜੇ ਦਾ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੋਨ ਰਾਹੀਂ ਸੂਚਿਤ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਵੀ ਸੁਣਵਾਈ ਨਹੀਂ ਹੋਈ। ਲੋਕਾਂ ਵਿੱਚ ਪ੍ਰਸ਼ਾਸਨ ਦੀ ਲਾਪਰਵਾਹੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੇ ਓਵਰਫਲੋ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕੈਮੀਕਲ ਵਾਲਾ ਪਾਣੀ ਛੱਡਣ ਵਾਲਿਆਂ ਖ਼ਿਲਾਫ਼ ਵੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਨਿਜਾਤ ਮਿਲ ਸਕੇ।
