Breaking News

ਐਡੀਟਰ ਜਸਪ੍ਰੀਤ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਵੀਨ ਸਹਿਗਲ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ  ਮੈਗਜ਼ੀਨ ‘ਜ਼ੁਰਮ ਔਰ ਕਾਨੂੰਨ’ ਦੇ ਐਡੀਟਰ ਜਸਪ੍ਰੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਆਜ਼ਾਦ ਪ੍ਰੈੱਸ ਕਲੱਬ ਦੇ ਵਾਈਸ ਪ੍ਰਧਾਨ ਪ੍ਰਵੀਨ ਸਹਿਗਲ ਨੇ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਇਸ ਮੌਕੇ ਪ੍ਰਵੀਨ ਸਹਿਗਲ ਨੇ ਕਿਹਾ ਕਿ ਜਸਪ੍ਰੀਤ ਸਿੰਘ ਦੇ ਅਚਾਨਕ ਵਿਛੋੜੇ ਨਾਲ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹ ਇੱਕ ਮਿਹਨਤੀ, ਇਮਾਨਦਾਰ, ਨਿਡਰ ਅਤੇ ਸਮਰਪਿਤ ਪੱਤਰਕਾਰ ਸਨ, ਜਿਨ੍ਹਾਂ ਨੇ ਆਪਣੀ ਕਲਮ ਰਾਹੀਂ ਹਮੇਸ਼ਾ ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਸਮਾਜਿਕ ਮੁੱਦਿਆਂ ਨੂੰ ਉਜਾਗਰ ਕਰਨ ਲਈ ਯਤਨ ਕੀਤੇ।

ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦਾ ਵਿਛੋੜਾ ਨਾ ਸਿਰਫ਼ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਲਈ, ਸਗੋਂ ਸਮੁੱਚੇ ਪੱਤਰਕਾਰ ਭਾਈਚਾਰੇ ਲਈ ਵੀ ਬਹੁਤ ਵੱਡਾ ਦੁੱਖ ਹੈ।

ਅੰਤ ਵਿੱਚ ਪ੍ਰਵੀਨ ਸਹਿਗਲ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਇਸ ਅਸਹਿ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Related Articles

2

Back to top button