Breaking NewsGREETINGS

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਆਜ਼ਾਦ ਪ੍ਰੈੱਸ ਕਲੱਬ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਜਥੇਬੰਦੀ ਨਾਲ ਜੁੜਨ ਦਾ ਸੱਦਾ

ਅੰਮ੍ਰਿਤਸਰ। ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਮੌਕੇ ਆਜ਼ਾਦ ਪ੍ਰੈੱਸ ਕਲੱਬ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੱਤਰਕਾਰ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਆਜ਼ਾਦ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਦੀਵਾਲੀ ਰੌਸ਼ਨੀ, ਖੁਸ਼ੀਆਂ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ, ਜਦਕਿ ਬੰਦੀ ਛੋੜ ਦਿਵਸ ਸਾਨੂੰ ਆਜ਼ਾਦੀ, ਇਨਸਾਫ਼ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ।

ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੱਤਰਕਾਰਾਂ ਦੀ ਏਕਤਾ ਅਤੇ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਪੱਤਰਕਾਰ ਲੋਕਤੰਤਰ ਦਾ ਅਹਿਮ ਥੰਮ੍ਹ ਹਨ ਅਤੇ ਸਮਾਜ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਸਮੂਹ ਪੱਤਰਕਾਰਾਂ ਨੂੰ ਆਪਣੇ ਹੱਕਾਂ ਦੀ ਰਾਖੀ, ਆਪਸੀ ਸਹਿਯੋਗ ਅਤੇ ਪੱਤਰਕਾਰੀ ਦੇ ਮਿਆਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਸਾਂਝੇ ਮੰਚ ਨਾਲ ਜੁੜਨਾ ਚਾਹੀਦਾ ਹੈ।

ਆਜ਼ਾਦ ਪ੍ਰੈੱਸ ਕਲੱਬ ਵੱਲੋਂ ਪੰਜਾਬ ਦੇ ਸਮੂਹ ਪੱਤਰਕਾਰਾਂ, ਲੇਖਕਾਂ, ਕਹਾਣੀਕਾਰਾਂ ਅਤੇ ਡਿਜੀਟਲ ਮੀਡੀਆ ਨਾਲ ਜੁੜੇ ਸਾਥੀਆਂ ਨੂੰ ਕਲੱਬ ਨਾਲ ਜੁੜਨ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ। ਕਲੱਬ ਦਾ ਉਦੇਸ਼ ਪੱਤਰਕਾਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ, ਪੱਤਰਕਾਰ ਭਾਈਚਾਰੇ ਨੂੰ ਇਕਜੁੱਟ ਕਰਨਾ, ਸਮਾਜਿਕ ਬੁਰਾਈਆਂ ਅਤੇ ਲੋਕ ਮਸਲਿਆਂ ਨੂੰ ਉਜਾਗਰ ਕਰਨਾ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਯਤਨ ਕਰਨਾ ਹੈ।

ਅੰਤ ਵਿੱਚ ਆਜ਼ਾਦ ਪ੍ਰੈੱਸ ਕਲੱਬ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇੱਕ ਮਜ਼ਬੂਤ ਅਤੇ ਇਕਜੁੱਟ ਪੱਤਰਕਾਰ ਜਥੇਬੰਦੀ ਦਾ ਹਿੱਸਾ ਬਣਨ।

ਆਜ਼ਾਦ ਪ੍ਰੈੱਸ ਕਲੱਬ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ।

Related Articles

2

Back to top button