ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਵੱਲੋਂ ਇੰਡੀਆ ਗੇਟ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਅੰਮ੍ਰਿਤਸਰ, 12 ਜਨਵਰੀ (ਅਭੀਮੰਦਨ ਸਿੰਘ ):

ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਵੱਲੋਂ ਇੰਡੀਆ ਗੇਟ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਤੇ ਦੀ ਪ੍ਰੈੱਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਰਜੇਸ਼ ਗਿੱਲ, ਉਪ ਪ੍ਰਧਾਨ ਵਿਪਣ ਰਾਣਾ, ਹਲਕਾ ਪੱਛਮੀ ਦੇ ਸਾਬਕਾ ਵਿਧਾਇਕ ਡਾ. ਰਾਜਕੁਮਾਰ ਵੇਰਕਾ ਅਤੇ ਕਾਂਗਰਸ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਮਣ ਬਖ਼ਸ਼ੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਦੇ ਨਾਲ ਹੀ ਅਰੋੜਾ ਹਸਪਤਾਲ ਦੇ ਮੁਖੀ ਡਾ. ਰਾਕੇਸ਼ ਅਰੋੜਾ, ਵਾਰਡ ਨੰਬਰ 77 ਦੇ ਕੌਂਸਲਰ ਸਤੀਸ਼ ਬੱਲੂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਵਰੁਣ ਰਾਣਾ ਅਤੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਇੰਜੀਨੀਅਰ ਸੁਖਜਿੰਦਰ ਪਾਲ ਸਿੰਘ ਸੁੱਖ ਨੇ ਵੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਸ਼ਮੂਲੀਅਤ ਕੀਤੀ।
ਲੋਹੜੀ ਸਮਾਗਮ ਦੀ ਸ਼ੁਰੂਆਤ ਸਮਾਜ ਸੇਵਕ ਸਰਬਜੀਤ ਸਿੰਘ ਹੈਰੀ ਨੇ ਲੋਹੜੀ ਦੇ ਇਤਿਹਾਸ ਬਾਰੇ ਦੱਸ ਕੇ ਕੀਤੀ। ਇਸ ਦੌਰਾਨ ਪੱਤਰਕਾਰਾਂ ਨੇ ਭੁੱਗਾ ਬਾਲ ਕੇ ਭੰਗੜੇ ਪਾਏ ਅਤੇ ਇੱਕ-ਦੂਜੇ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਅੰਮ੍ਰਿਤਸਰ ਪ੍ਰੈੱਸ ਕਲੱਬ ਦੇ ਪ੍ਰਧਾਨ ਰਜੇਸ਼ ਗਿੱਲ ਨੇ ਪੱਤਰਕਾਰਾਂ ਨੂੰ ਇਕੱਠੇ ਰਹਿਣ ਅਤੇ ਆਪਸੀ ਮਤਭੇਦ ਭੁਲਾ ਕੇ ਤਿਉਹਾਰ ਮਨਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਣ ‘ਤੇ ਪ੍ਰੈੱਸ ਕਲੱਬ ਹਮੇਸ਼ਾ ਉਹਨਾਂ ਦੇ ਨਾਲ ਖੜ੍ਹਾ ਹੈ।
ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੰਗੂ ਅਤੇ ਜਨਰਲ ਸਕੱਤਰ ਸਰਵਨ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਆਪਣੇ ਪੱਤਰਕਾਰਾਂ ਦੇ ਹਮੇਸ਼ਾ ਨਾਲ ਰਹਿਣਗੇ। ਰੇਸ਼ਮ ਸਿੰਘ ਅਤੇ ਜਤਿੰਦਰ ਸਿੰਘ ਬੇਦੀ ਨੇ ਪ੍ਰੋਗਰਾਮ ਵਿੱਚ ਸ਼ਮੂਲ ਹੋਣ ਵਾਲੇ ਸਾਰੇ ਪੱਤਰਕਾਰਾਂ ਦਾ ਧੰਨਵਾਦ ਕੀਤਾ।
ਇਸ ਸਮਾਗਮ ਵਿੱਚ ਅੰਮ੍ਰਿਤਸਰ ਦੇ ਸਮੂਹ ਵੈਬ ਚੈਨਲ ਅਤੇ ਪ੍ਰਿੰਟ ਮੀਡੀਆ ਦੇ ਪੱਤਰਕਾਰ ਵੀ ਹਾਜ਼ਰ ਰਹੇ।



