Breaking News
Trending
ਨੈਸ਼ਨਲ ਰੋਡ ਸੇਫ਼ਟੀ ਮਹੀਨੇ ਦੇ ਸਬੰਧ ਵਿੱਚ ਟ੍ਰੈਫਿਕ ਨਿਯਮਾ ਨੂੰ ਦਰਸਾਉਂਦਾ ਨੌਵਲਟੀ ਚੌਂਕ ਤੋਂ ਇਕ ਰੋਡ ਸ਼ੋ ਕੱਢਿਆ
ਅੰਮ੍ਰਿਤਸਰ, 18 ਜਨਵਰੀ 2025 (ਸੁਖਬੀਰ ਸਿੰਘ, ਅਭਿਨੰਦਨ ਸਿੰਘ)
ਸ੍ਰੀ ਏ.ਐਸ.ਰਾਏ, ਆਈ.ਪੀ.ਐਸ, ਮਾਣਯੋਗ ਏ.ਡੀ.ਜੀ.ਪੀ. ਟ੍ਰੈਫਿਕ ਪੰਜਾਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਸ੍ਰੀ ਹਰਪਾਲ ਸਿੰਘ ਏ.ਡੀ.ਸੀ.ਪੀ, ਟਰੈਫਿਕ, ਅੰਮ੍ਰਿਤਸਰ ਦੀ ਟਰੈਫਿਕ ਸਟਾਫ ਦੇ ਐਜੂਕੇਸ਼ਨ ਸੈਲ ਵੱਲੋਂ ਨੈਸ਼ਨਲ ਰੋਡ ਸੇਫਟੀ ਮਹੀਨਾ 2025 (01 ਜਨਵਰੀ 2025 ਤੋ 31 ਜਨਵਰੀ 2025) ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧੀ ਵਿੱਚ ਅੱਜ ਮਿਤੀ 18-01-2025 ਨੂੰ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ-ਇੰਸਪੈਕਟਰ ਦਲਜੀਤ ਸਿੰਘ ਸਮੇਤ ਟਰੈਫਿਕ ਟੀਮ ਅਤੇ ਬੀਬੀ ਕੇ ਡੀਏਵੀ ਕਾਲਜ ਅੰਮ੍ਰਿਤਸਰ ਦੇ ਸਟੂਡੈਂਟਸ ਦੇ ਨਾਲ ਰੋਡ ਮਾਰਚ ਕੀਤਾ ਗਿਆ।
ਇਸ ਮੌਕੇ ਸ੍ਰੀ ਹਰਪਾਲ ਸਿੰਘ, ਏ.ਡੀ.ਸੀ.ਪੀ ਟ੍ਰੈਫਿਕ, ਅੰਮ੍ਰਿਤਸਰ ਨੇ ਸਟੂਡੈਂਟਸ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਨੂੰ ਰੋਡ ਸਾਇਨ, ਹੈਲਮੇਟ, ਸੀਟ ਬੈਲਟ ਬਾਰੇ ਦੱਸਿਆ ਗਿਆ ਅਤੇ ਸੜਕੀ ਹਾਦਸਿਆਂ ਤੋ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਜਾਗਰੂਕ ਕੀਤਾ ਗਿਆ।
ਟ੍ਰੈਫਿਕ ਨਿਯਮਾ ਨੂੰ ਦਰਸਾਉਂਦਾ ਇਕ ਰੋਡ ਸ਼ੋ ਕੱਢਿਆ, ਜਿਸ ਵਿੱਚ ਸਟੂਡੈਂਟਸ ਵੱਲੋਂ ਪੈਦਲ ਮਾਰਚ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਇਸ ਤੋ ਇਲਾਵਾ ਐੱਸ.ਆਈ ਦਲਜੀਤ ਸਿੰਘ ਜੀ ਵਲੋ ਕਚਹਿਰੀ ਚੌਂਕ ਵਿਖੇ ਬੱਚਿਆ ਨੂੰ ਨਾਲ ਲੈ ਟ੍ਰੈਫਿਕ ਚਲਾਉਣ ਦੀ ਜਾਣਕਾਰੀ ਦਿੱਤੀ ਗਈ ਅਤੇ ਟਰੈਫਿਕ ਨਿਯਮਾਂ ਨੂੰ ਦਰਸਾਉਂਦੇ ਪੈਂਫਲੇਟ ਵੰਡ ਕੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਤਰਾ ਨੈਸ਼ਨਲ ਰੋਡ ਸੇਫਟੀ ਮਹੀਨਾ ਮਨਾਇਆ ਜਾ ਰਿਹਾ ਹੈ। ਇਸਦਾ ਮੁੱਖ ਮਕਸਦ ਹੋ ਰਹੇ ਸੜਕੀ ਹਾਦਸਿਆਂ ਨੂੰ ਘਟਾਉਣਾ ਅਤੇ ਲੋਕਾ ਨੂੰ ਜਾਗਰੂਕ ਕਰਨਾ ਹੈ ਤਾਂ ਸੜਕੀ ਹਾਦਸਿਆ ਤੋਂ ਬਚਾਓ ਹੋ ਸਕੇ ਅਤੇ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।


