AmritsarBreaking NewsE-Paper‌Local NewsPunjabSad NewsState
Trending

ਸੰਸਦ ਮੈਂਬਰ ਔਜਲਾ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਸੁਖਬੀਰ ਬਾਦਲ, ਮਾਤਾ ਗੁਰਮੀਤ ਕੌਰ ਦਾ ਭੋਗ ਅਤੇ ਅੰਤਿਮ ਅਰਦਾਸ 20 ਜਨਵਰੀ ਨੂੰ

ਅੰਮ੍ਰਿਤਸਰ, 20 ਜਨਵਰੀ 2025 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਖੀ ਮਨਜੀਤ ਸਿੰਘ ਜੀਕੇ ਸਮੇਤ ਕਈ ਮੰਤਰੀ ਅਤੇ ਅਧਿਕਾਰੀ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਗੁਰਮੀਤ ਕੌਰ ਔਜਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ। ਮਾਤਾ ਗੁਰਮੀਤ ਕੌਰ ਔਜਲਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ 20 ਜਨਵਰੀ ਨੂੰ ਦੁਪਹਿਰ ਨੂੰ ਕੀਤਾ ਜਾਵੇਗਾ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਕੀਰਤਨ ਅਤੇ ਅੰਤਿਮ ਅਰਦਾਸ 20 ਜਨਵਰੀ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ। ਅਰਦਾਸ ਪਾਈਟੈਕਸ ਗਰਾਊਂਡ, ਰਣਜੀਤ ਐਵੇਨਿਊ ਵਿਖੇ ਹੋਵੇਗੀ। ਇਸ ਤੋਂ ਇਲਾਵਾ ਸੰਗਰੂਰ ਦੇ ਡੀ.ਸੀ. ਸੰਦੀਪ ਰਿਸ਼ੀ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸ੍ਰੀ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਸ੍ਰੀ ਰਾਹੁਲ ਸਿੱਧੂ ਸਾਬਕਾ ਮੈਂਬਰ ਪੀ.ਪੀ.ਐਸ.ਸੀ., ਆਈ.ਜੀ. ਸ੍ਰੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਡਿਪਟੀ ਸੀ.ਐਮ. ਓਮ ਪ੍ਰਕਾਸ਼ ਸੋਨੀ, ਜੁਗਲ ਕਿਸ਼ੋਰ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਕੌਂਸਲਰ ਰਾਜ ਕੰਵਲ ਲੱਕੀ, ਸਰਪੰਚ ਸੁਖਰਾਜ ਰੰਧਾਵਾ, ਸਾਬਕਾ ਵਿਧਾਇਕ ਡਾ. ਰਾਜ ਕੁਮਾਰ ਸਮੇਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਜੀ (ਮੁਖੀ ਬਾਬਾ ਬੁੱਢਾ) ਦਲ ਪੰਜਵਾਂ ਤਖ਼ਤ) ਅਤੇ ਹੋਰ ਮੌਜੂਦ ਸਨ।

admin1

Related Articles

Back to top button