AmritsarBreaking NewsE-PaperLocal NewsPunjab
Trending
ਕਮੇਟੀ ਮੈਂਬਰ ਹਰਵਿੰਦਰ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਸਮਾਰੋਹ ਵਿੱਚ ਮਹਿਮਾਨ ਵਜੋਂ ਚੁਣਿਆ

ਅੰਮ੍ਰਿਤਸਰ, 24 ਜਨਵਰੀ 2025 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)
ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨਾਂ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਖਿਆਲਾ ਖੁਰਦ ਦੇ ਪਾਣੀ ਦੀ ਕਮੇਟੀ ਵਿਚੋਂ ਸ੍ਰ ਹਰਵਿੰਦਰ ਸਿੰਘ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਸੱਦਾ ਪੱਤਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਨਿਤਿਨ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪੰਚਾਇਤ ਵੱਲੋਂ ਪਾਣੀ ਦੀ ਟੈਂਕੀ ਦਾ ਵਧੀਆ ਰੱਖ ਰਖਾਵ ਅਤੇ ਸੇਵਾਵਾਂ ਦੇਣ ਵਜੋਂ ਰਾਸ਼ਟਰ ਪੱਧਰ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਦੀ ਜਲ ਸਪਲਾਈ ਸਕੀਮ ਸਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਪਿੰਡ ਵਿੱਚ ਘਰਾਂ ਦੀ ਗਿਣਤੀ ਲੱਗਭੱਗ 288 ਅਤੇ 1673 ਦੇ ਕਰੀਬ ਆਬਾਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਕਮੇਟੀ ਵੱਲੋਂ ਅਣਥੱਕ ਯਤਨ ਕੀਤੇ ਗਏ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ ਅਤੇ ਇਸ ਪਿੰਡ ਵੱਲੋਂ ਮਹੀਨਾਵਰ ਮੀਟਿੰਗਾਂ ਵੀ ਕੀਤੀਆਂ ਜਾਂਦੀਆਂ ਹਨ ਅਤੇ ਪਾਣੀ ਦੇ ਬਿੱਲ ਵੀ ਇਕੱਤਰ ਕੀਤੇ ਜਾਂਦੇ ਹਨ।
ਇਸ ਮੌਕੇ ਸ੍ਰ ਹਰਵਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਧੰਨਵਾਦੀ ਹਾਂ ਕਿ ਜਿੰਨਾਂ ਨੇ ਮੈਨੂੰ ਵੱਡਾ ਮਾਣ ਬਖਸ਼ ਕੇ 26 ਜਨਵਰੀ ਗਣਤੰਤਰ ਦਿਵਸ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸ਼ਾਮਲ ਹੋਣ ਲਈ ਚੁਣਿਆ ਹੈ।



