AmritsarBreaking NewsE-PaperLocal News
Trending
ਸਿਹਤ ਵਿਭਾਗ ਦੇ ਐਨ ਪੀ ਐਸ ਪੀੜਿਤ ਮੁਲਾਜਮਾਂ ਨੇ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਕਿਹਾ,ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ

ਅੰਮ੍ਰਿਤਸਰ, 4 ਫਰਵਰੀ 2025 (ਸੁਖਬੀਰ ਸਿੰਘ )
ਕੇਂਦਰ ਸਰਕਾਰ ਵਲੋਂ ਏਕੀਕਿ੍ਰਤ ਪੈਨਸ਼ਨ ਯੋਜਨਾ (ਯੂ ਪੀ ਐਸ)ਦਾ ਨੋਟੀਫਿਕੇਸ਼ਨ ਬੀਤੇ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਦਾ ਇਸ ਨੂੰ ਇਕ ਹੋਰ ਧੋਖਾ ਕੀਤਾ। ਇਸ ਨੋਟੀਫਿਕੇਸ਼ਨ ਦੇ ਵਿਰੋਧ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਯੂਨੀਫਾਈਡ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ।ਇਸ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਜਤਿਨ ਸ਼ਰਮਾ , ਨਰਿੰਦਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਐਨ ਪੀ ਐਸ ਪੀੜਿਤ ਮੁਲਾਜਮਾਂ ਨੇ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ I
ਇਸ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐਸ.ਓ.ਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ l ਉਹਨਾਂ ਕਿਹਾ ਇਸ ਸਕੀਮ ਨਾਲ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਪੈਨਸ਼ਨ ਦੇ ਨਾਂ ਤੇ ਕਰਮਚਾਰੀਆਂ ਦੀ ਖ਼ੂਨ ਪਸੀਨੇ ਦੀ ਕਮਾਈ ਖੋਹਣ ਵਾਲੀ ਯੋਜਨਾ ਦਾ ਆਉਣ ਵਾਲੀ 4 ਫਰਵਰੀ ਨੂੰ ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਵਿਰੋਧ ਦਰਜ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸਮੂਹ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮ ਨੇ ਭਾਗ ਲਿਆ I
ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਕਰ ਦਿੱਤਾ ਹੈ ਪਰ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕੀਤਾ । ਹਿਮਾਚਲ ਸਰਕਾਰ ਨੇ ਜੋ ਓ.ਪੀ.ਐਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓ.ਪੀ.ਐਸ ਲਾਗੂ ਕਰੇ ਅਤੇ ਤੁਰੰਤ ਜੀ.ਪੀ.ਐਫ ਖਾਤੇ ਖੋਲੇ I
ਇਸ ਮੌਕੇ ਲਵਪ੍ਰੀਤ ਸਿੰਘ , ਰਾਹੁਲ , ਗੁਰਮੀਤ ਸਿੰਘ , ਵਿਨੋਦ ਕੁਮਾਰ , ਸੁਖਦੇਵ ਸਿੰਘ , ਅਮਰਜੀਤ ਸਿੰਘ , ਰਵਿੰਦਰ ਸਿੰਘ , ਰਾਕੇਸ਼ ਕੁਮਾਰ , ਤਰਸੇਮ , ਮਨਦੀਪ ਸਿੰਘ , ਸ਼ਮਸ਼ੇਰ ਸਿੰਘ ਆਦਿ ਸਾਥੀ ਹਾਜ਼ਰ ਸਨ



