ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ISI-ਸਪਾਂਸਰਡ ਤਸਕਰੀ ਮਾਡਿਊਲ ਦਾ ਪਰਦਾਫਾਸ਼, 02 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 14 ਮਾਰਚ 2026 (ਕੰਵਲਜੀਤ ਸਿੰਘ,ਅਭਿਨੰਦਨ ਸਿੰਘ)
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ISI-ਸਪਾਂਸਰਡ ਅੱਤਵਾਦੀ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ AK-47 ਰਾਈਫਲ ਸਮੇਤ ਦੋ ਮੈਗਜ਼ੀਨ, 36 ਜ਼ਿੰਦਾ ਕਾਰਤੂਸ ਅਤੇ ਤਿੰਨ ਆਧੁਨਿਕ Glock 9mm ਪਿਸਤੌਲ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਇਹ ਮਾਡਿਊਲ ਰੈਡੀਕਲਾਈਜ਼ੇਸ਼ਨ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਪ੍ਰਚਾਰ ਕਰਨ ਵਿੱਚ ਵੀ ਸ਼ਾਮਲ ਸੀ।
ਇਸ ਸਬੰਧੀ ਪੁਲਿਸ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿੱਚ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖੁਲਾਸਾ ਕਰਕੇ ਉਸਨੂੰ ਖਤਮ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਅੱਤਵਾਦ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਉਸ ਦੀ “ਜ਼ੀਰੋ-ਟੋਲਰੈਂਸ” ਨੀਤੀ ਜਾਰੀ ਰਹੇਗੀ।



