ਪ੍ਰੈੱਸ ਕਲੱਬ ਅੰਮ੍ਰਿਤਸਰ ਦੀ ਚੋਣ ਸਬੰਧੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ 17 ਮਾਰਚ ਨੂੰ ਦੁਪਹਿਰ 01:00 ਵਜੇ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਅਤੇ ਵੱਖ-ਵੱਖ ਪੱਤਰਕਾਰ ਐਸੋਸੀਏਸ਼ਨਾਂ/ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਰੱਖੀ
ਚੋਣ ਨਿਯਮਾਂ ਅਤੇ ਪੱਤਰਕਾਰਾਂ ਦੀ ਵੋਟਰ ਸੂਚੀ ਤਿਆਰ ਕਰਨ ਸਬੰਧੀ ਕੀਤੀ ਜਾਵੇਗੀ ਵਿਚਾਰ

ਅੰਮ੍ਰਿਤਸਰ, 16 ਮਾਰਚ 2026 (ਸੁਖਬੀਰ ਸਿੰਘ)
ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਪੱਤਰਕਾਰ ਐਸੋਸੀਏਸ਼ਨਾਂ/ਯੂਨੀਅਨਾਂ ਵੱਲੋਂ ਪ੍ਰੈੱਸ ਕਲੱਬ, ਅੰਮ੍ਰਿਤਸਰ ਦੀਆਂ ਚੋਣਾਂ ਕਰਵਾਉਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤੇ ਗਏ ਸਨ। ਇਨ੍ਹਾਂ ਮੰਗ ਪੱਤਰਾਂ ਦੇ ਅਧਾਰ `ਤੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅੰਮ੍ਰਿਤਸਰ ਨੂੰ ਪ੍ਰੈੱਸ ਕਲੱਬ ਅੰਮ੍ਰਿਤਸਰ ਦੀਆਂ ਨਿਰਪੱਖ ਅਤੇ ਅਜ਼ਾਦਾਨਾਂ ਚੋਣਾਂ ਕਰਵਾਉਣ ਲਈ ਕਾਰਵਾਈ ਅਰੰਭ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰੈੱਸ ਕਲੱਬ ਦੀਆਂ ਚੋਣਾਂ ਕਰਵਾਉਣ ਲਈ ਸਭ ਤੋਂ ਪਹਿਲਾਂ ਚੋਣ ਨਿਯਮ ਅਤੇ ਚੋਣਾਂ ਵਿੱਚ ਭਾਗ ਲੈਣ ਵਾਲੇ ਪੱਤਰਕਾਰਾਂ ਦੀ ਵੋਟਰ ਸੂਚੀ ਤਿਆਰ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਸਬੰਧੀ ਚੋਣ ਨਿਯਮਾਂ ਨੂੰ ਤਿਆਰ ਕਰਨ ਅਤੇ ਵੋਟਰ ਸੂਚੀ ਬਣਾਉਣ ਲਈ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਅਤੇ ਵੱਖ-ਵੱਖ ਪੱਤਰਕਾਰ/ਪ੍ਰੈੱਸ ਫੋਟੋਗ੍ਰਾਫ਼ਰ/ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨਾਂ/ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਿਤੀ 17 ਮਾਰਚ 2026 ਨੂੰ ਦੁਪਹਿਰ 01:00 ਵਜੇ ਪ੍ਰੈੱਸ ਕਲੱਬ ਅੰਮ੍ਰਿਤਸਰ ਵਿਖੇ ਇੱਕ ਜ਼ਰੂਰੀ ਮੀਟਿੰਗ ਕੀਤੀ ਜਾਵੇਗੀ।
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਅਤੇ ਵੱਖ-ਵੱਖ ਪੱਤਰਕਾਰ ਐਸੋਸੀਏਸ਼ਨਾਂ/ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਤੇ ਸਮੇਂ ਉੱਪਰ ਇਸ ਮੀਟਿੰਗ ਵਿੱਚ ਜ਼ਰੂਰ ਪਹੁੰਚਣ ਤਾਂ ਜੋ ਇਸ ਸਬੰਧੀ ਵਿਚਾਰ ਵਟਾਂਦਰਾ ਕਰਕੇ ਅਗਲੇਰੀ ਕਾਰਵਾਈ ਅਰੰਭ ਕੀਤੀ ਜਾ ਸਕੇ।



