Breaking NewsEducationKhalsa College/University AmritsarNews
Trending

ਰਾਸ਼ਟਰੀ ਮੰਚ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੂੰਜ

ਯੂਨੀਵਰਸਿਟੀ ਦੇ ਵਿਦਿਆਰਥੀ ਕਲਾਕਾਰਾਂ ਦਾ 39ਵੇਂ ਏਆਈਯੂ ਇੰਟਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ 2025-26 ਵਿੱਚ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ

25 ਮਾਰਚ 2026 (ਸੁਖਬੀਰ ਸਿੰਘ,ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵਾਰ ਫਿਰ ਰਾਸ਼ਟਰੀ ਪੱਧਰ ‘ਤੇ ਆਪਣੀ ਸ਼ਾਨਦਾਰ ਪਹਿਚਾਣ ਦਰਜ ਕਰਵਾ ਦਿੱਤੀ ਹੈ। ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਅੰਦੇਸ਼ ਅਗਵਾਈ ਅਤੇ ਸੂਝਬੂਝ ਭਰੀ ਰਹਿਨੁਮਾਈ ਹੇਠ ਯੂਨੀਵਰਸਿਟੀ ਦੇ ਵਿਦਿਆਰਥੀ ਕਲਾਕਾਰਾਂ ਨੇ 39ਵੇਂ ਏਆਈਯੂ ਇੰਟਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ 2025-26 ਵਿੱਚ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ।

ਚੇਨਈ ਵਿੱਚ ਹੋਏ ਇਸ ਰਾਸ਼ਟਰੀ ਸਮਾਗਮ ਵਿੱਚ ਦੇਸ਼ ਭਰ ਦੀਆਂ 145 ਯੂਨੀਵਰਸਿਟੀਆਂ ਦੇ 2500 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ, ਪਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੁਨਰਮੰਦ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਮਿਹਨਤ ਨਾਲ ਕਈ ਵਰਗਾਂ ਵਿੱਚ ਸਿਖਰਲੇ ਸਥਾਨ ਹਾਸਲ ਕੀਤੇ।

ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਕਲਾਸੀਕਲ ਵਾਦਨ (ਪਰਕਸ਼ਨ), ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸਾਂਗ ਅਤੇ ਮਾਈਮ ਵਿੱਚ ਪਹਿਲੇ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਨੇ ਆਪਣੀ ਹੋਂਦ ਸਾਬਤ ਕੀਤੀ। ਇਸ ਤੋਂ ਇਲਾਵਾ ਫੋਕ ਡਾਂਸ, ਅੰਗਰੇਜ਼ੀ ਭਾਸ਼ਣ ਕਲਾ, ਵੈਸਟਰਨ ਵਾਦਨ (ਸੋਲੋ) ਅਤੇ ਮਿਮਿਕਰੀ ਵਿੱਚ ਦੂਜੇ ਸਥਾਨ, ਕਲਾਸੀਕਲ ਡਾਂਸ ਵਿੱਚ ਤੀਜਾ ਅਤੇ ਸਕਿੱਟ ਵਿੱਚ ਚੌਥਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦੇ ਵਿਦਿਆਰਥੀ ਕਲਾਕਾਰਾਂ ਨੇ ਕਾਮਯਾਬੀ ਦੀ ਕਹਾਣੀ ਲਿਖੀ। ਉਹਨਾਂ ਦੱਸਿਆ ਕਿ 45 ਮੈਂਬਰਾਂ ਨੇ 12 ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਹਰ ਮੰਚ ‘ਤੇ ਆਪਣੀ ਕਲਾ ਦਾ ਲੋਹਾ ਮਨਵਾਇਆ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾ ਵਿਦਿਆਰਥੀਆਂ ਨੂੰ ਕਲਾ, ਸਭਿਆਚਾਰ ਅਤੇ ਸਿੱਖਿਆ ਦੇ ਹਰ ਖੇਤਰ ਵਿੱਚ ਅੱਗੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਪਲਬਧੀਆਂ ਯੂਨੀਵਰਸਿਟੀ ਦੀ ਉੱਚ ਪੱਧਰੀ ਤਿਆਰੀ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹਨ।

ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਟੀਨ ਅਕਾਦਮੀ ਇਕ ਮਾਮਲੇ ਪ੍ਰੋਫੈਸਰ ਐਚ ਐਸ ਸੈਣੀ ਰਜਿਸਟਰਾਰ ਪ੍ਰੋਫੈਸਰ ਕੇਐਸ ਚਾਹਲ ਅਤੇ ਪੀਣ ਵਿਦਿਆਰਥੀ ਭਲਾਈ ਪ੍ਰੋਫੈਸਰ ਸਤਨਾਮ ਸਿੰਘ ਦਿਓਲ ਨੇ ਜੇਤੂ ਵਿਦਿਆਰਥੀਆਂ ਅਤੇ ਟੀਮ ਮੈਂਬਰਾਂ ਨੂੰ ਵਧਾਈ ਦਿੱਤੀ।
ਯੂਨੀਵਰਸਿਟੀ ਦੀ ਇਹ ਕਾਮਯਾਬੀ ਨਾ ਸਿਰਫ਼ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ, ਸਗੋਂ ਪੂਰੇ ਪੰਜਾਬ ਲਈ ਵੀ ਗੌਰਵ ਦਾ ਮੌਕਾ ਬਣੀ ਹੈ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

2

Back to top button