ਹੈਰੀਟੇਜ ਸਟ੍ਰੀਟ ‘ਤੇ ਕਮਿਸ਼ਨਰੇਟ ਪੁਲਿਸ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 1 ਅਪ੍ਰੈਲ 2026 (ਅਭਿਨੰਦਨ ਸਿੰਘ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ PPMM ਸਟਾਫ ਵੱਲੋਂ ਹੈਰੀਟੇਜ ਸਟ੍ਰੀਟ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਸੁਰੱਖਿਆ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ।
ਸੈਮੀਨਾਰ ਦੌਰਾਨ ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਵਰਤੇ ਜਾਣ ਵਾਲੇ ਹੈਲਪਲਾਈਨ ਨੰਬਰਾਂ ਬਾਰੇ ਜਾਣੂ ਕਰਵਾਇਆ ਗਿਆ। ਪੁਲਿਸ ਵੱਲੋਂ 112 ਵਰਗੇ ਐਮਰਜੈਂਸੀ ਨੰਬਰਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਲੋਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ, ਸਾਇਬਰ ਕ੍ਰਾਈਮ ਅਤੇ ਠੱਗੀ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਆਨਲਾਈਨ ਸੁਰੱਖਿਆ ਬਾਰੇ ਵੀ ਜਾਗਰੂਕ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਲੋਕਾਂ ਵਿੱਚ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਪੁਲਿਸ-ਜਨਤਾ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
ਇਸ ਮੌਕੇ ਸਥਾਨਕ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਨੂੰ ਧਿਆਨ ਨਾਲ ਸੁਣਿਆ।



